ਬਿਉਰੋ ਰਿਪੋਰਟ – ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ (Tarunpreet Singh) ਨੇ ਅੱਜ ਚੰਡੀਗੜ੍ਹ (Chandigarh) ਵਿਚ ਪ੍ਰੈਸ ਕਾਨਫਰੰਸ ਕਰਕੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੀ ਰੋਕਥਾਮ ‘ਤੇ ਅਹਿਮ ਚਰਚਾ ਕਰਦਿਆਂ ਕਾਂਗਰਸ ਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਇਹ ਪ੍ਰੈਸ ਕਾਨਫਰੰਸ ਚੰਡੀਗੜ੍ਹ ਦੇ ਸੈਕਟਰ-39 ਵਿੱਚ ਹੋਈ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ 105 ਕਿਲੋ ਹੈਰੋਇਨ ਅਤੇ ਉਕਤ ਮਾਮਲੇ ਵਿੱਚ ਕਥਿਤ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਦੀ ਖ਼ਬਰ ਦਿਖਾਉਂਦੇ ਹੋਏ ਕਾਂਗਰਸ ਪਾਰਟੀ ਤੇ ਸਵਾਲ ਚੁੱਕੇ ਹਨ। ਕੈਬਨਿਟ ਮੰਤਰੀ ਤਰੁਣਪ੍ਰੀਤ ਨੇ ਕਿਹਾ ਇਹ ਖਬਰਾਂ ਭਾਜਪਾ ਅਤੇ ਕਾਂਗਰਸ ਦਾ ਪਰਦਾਫਾਸ਼ ਕਰਦੀਆਂ ਹਨ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਕਾਂਗਰਸ ਦੇ ਸਰਕਲ ਪ੍ਰਧਾਨ ਨਵਜੋਤ ਸਿੰਘ ਲਾਹੌਰੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਉਥੋਂ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਹੋਇਆ।
ਇਹ ਵੀ ਪੜ੍ਹੋ – ਨਗਰ ਕੀਰਤਨ ਦੌਰਾਨ ਵੱਡੇ ਹਮਲੇ ਦਾ ਅਲਰਟ ! ਹਥਿਆਰ ਬੰਦ ਬਦਮਾਸ਼ਾਂ ਨੇ ਇੱਥੇ ਲੁਕਾਏ ਹਥਿਆਰ