The Khalas Tv Blog Punjab ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ
Punjab

ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ

‘ਦ ਖ਼ਾਲਸ ਬਿਊਰੋ :ਭਗਵੰਤ ਮਾਨ ਦੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਨੀਵਾਰ ਸਵੇਰੇ 11 ਵਜੇ ਹੋਣ ਜਾ ਰਿਹਾ ਹੈ। ਜਿਸ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਉਹਨਾਂ ਦੇ ਅਹੁਦੇ ਦੀ ਸਹੁੰ ਚੁਕਾਉਣਗੇ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ- ਮੈਨੂੰ ਇਤਿਹਾਸਕ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕਰਕੇ ਮੇਰੇ ਵਿੱਚ ਵਿਸ਼ਵਾਸ ਜਤਾਉਣ ਲਈ ਮੇਰੇ ਆਗੂ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮੇਰੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ।

Exit mobile version