ਅਮਰੀਕਾ (America) ਦੇ ਕੈਲੀਫ਼ੋਰਨੀਆ (California) ਦੀ ਪਹਿਲੀ ਸਿੱਖ ਵਿਧਾਇਕ ਨੂੰ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਡਾ. ਜਸਮੀਤ ਕੌਰ ਬੈਂਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਰਕੇ ਉਹ ਕਾਫੀ ਪਰੇਸ਼ਾਨ ਹਨ। ਜਸਮੀਤ ਕੌਰ ਬੈਂਸ ਨੇ ਇਕ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ 1984 ਵਿੱਚ ਸਿੱਖਾਂ ਨਾਲ ਹੋਏ ਕਤਲੇਆਮ ਦਾ ਮਤਾ ਕੈਲੀਫੋਰਨੀਆ ਵਿਧਾਨ ਸਭਾ ਵਿੱਤ ਪੇਸ਼ ਕੀਤਾ ਸੀ, ਜੋ ਪਾਸ ਵੀ ਹੋ ਗਿਆ ਸੀ। ਉਸ ਤੋਂ ਬਾਅਦ ਹੀ ਉਹ ਧਮਕੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਤਾ ਪਾਸ ਕਰਵਾਉਣ ਤੋਂ ਬਾਅਦ ਭਾਰਤੀ ਮੂਲ ਦੇ ਚਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਨਤੀਜੇ ਭੁਗਤਨ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ ਸੀ।
ਜਸਮੀਤ ਕੌਰ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਤੱਕ 100 ਤੋਂ ਵੱਧ ਧਮਕੀ ਭਰੇ ਸੁਨੇਹੇ ਮਿਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰ ਟਰੱਕ ਵਿੱਚ ਬੈਠੇ ਵਿਅਕਤੀ ਵੱਲੋਂ ਉਨ੍ਹਾਂ ਦੀ ਬੇਕਰਜ਼ਫ਼ੀਲਡ ਸਥਿਤ ਰਿਹਾਇਸ਼ਗਾਹ ਦੀਆਂ ਤਸਵੀਰਾਂ ਲਈਆਂ ਸਨ, ਜਿਸ ਨੂੰ ਤਸਵੀਰਾਂ ਲੈਂਦੇ ਉਨ੍ਹਾਂ ਨੇ ਖੁਦ ਵੇਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਲੱਦੇ ਡਾਕ ਦਾ ਜਿੰਦਰਾ ਕਈ ਵਾਰ ਟੁੱਟਿਆ ਹੋਇੈਆ ਮਿਲਿਆ ਹੈ। ਇਹ ਸਭ ਕੁਝ ਮਤਾ ਪਾਸ ਕਰਵਾਉਣ ਤੋਂ ਬਾਅਦ ਹੀ ਹੋ ਰਿਹਾ ਹੈ।
ਇਹ ਵੀ ਪੜ੍ਹੋ – AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਰਾਜਪੁਰਾ ਕਤਲ ਕਾਂਡ ‘ਚ ਗੈਂਗਸਟਰ ਸੁਨੀਲ ਭੰਡਾਰੀ ਸਮੇਤ 5 ਗ੍ਰਿਫਤਾਰ