The Khalas Tv Blog India ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ…
India Punjab

ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ…

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਸੰਗਰੂਰ ਵਿਖੇ ਰੋਡ ਸ਼ੋਅ ਕਰਨ ਪਹੁੰਚੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਰੂਰ ਇੰਨਕਲਾਬ ਦੀ ਧਰਤੀ ਹੈ ਅਤੇ ਸੰਗਰੂਰ ਨਵਾਂ ਇੰਨਕਲਾਬ ਸ਼ੁਰੂ ਕਰਨ ਲਈ ਮਸ਼ਹੂਰ ਹੈ ਕਿਉਂਕਿ ਸੰਗਰੂਰ ਨੇ 2014  ਅਤੇ 2019 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇੱਕ ਨਵਾਂ ਇੰਨਕਲਾਬ ਲਿਆਂਦਾ ਹੈ।

ਮੁੱਖ ਮੰਤਰੀ ਮਾਨ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨੇ ਲਾਉਦਿਆਂ ਕਿਹਾ ਕਿ ਜਿਸ ਨੇ ਵੀ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਚੋਂ ਪੈਸਾ ਲੁੱ ਟਿਆ ਹੈ ਉਸਦਾ ਵੀ ਹਾਲੇ ਹਿਸਾਬ ਲੈਣਾ ਬਾਕੀ ਹੈ।   ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੋ ਪੈਸਾ ਆਮ ਲੋਕਾਂ ਤੋਂ ਲੁੱ ਟਿਆ ਹੈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੜ ਤੋਂ ਉਸ ਪੈਸੇ ਨੂੰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਤੱਕ ਪਹੁੰਚਾਏਗੀ।

ਮੁੱਖ ਮੰਤਰੀ ਮਾਨ ਨੇ ਗੁਰਮੇਲ ਬਾਰੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹ ਕਿ ਸੰਗਰੂਰ ਦੀ ਇਨਕਲਾਬੀ ਧਰਤੀ ਤੋਂ ਉੱਠੀ ਆਵਾਜ਼ ਪੂਰੇ ਦੇਸ਼ ‘ਚ ਗੂੰਜੀ ਹੈ । ਸਦਾ ਰਿਣੀ ਰਹਾਂਗੇ ਸੰਗਰੂਰ ਵਾਸੀਆਂ ਦੇ, ਜਿਨ੍ਹਾਂ ਪਹਿਲਾਂ ਇਨਕਲਾਬ ਦੀ ਆਵਾਜ਼ ਪਾਰਲੀਮੈਂਟ ‘ਚ ਪਹੁੰਚਾਈ, ਫਿਰ ਪੰਜਾਬ ‘ਚ ਬੁਲੰਦ ਕੀਤੀ ਹੁਣ ਵੀ ਯਕੀਨਨ ਜ਼ਿਮਨੀ ਚੋਣ ਦੇ ਨਤੀਜਿਆਂ ‘ਚ ਇਨਕਲਾਬ ਦੀ ਜ਼ਿੰਦਾਬਾਦ ਹੀ ਹੋਵੇਗੀ। ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ।

 ਮੁੱਖ ਮੰਤਰੀ ਮਾਨ ਨੇ ਹੁਣ ਤੱਕ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇੰਡਸਟਰੀ,ਖੇਤੀ ਅਤੇ ਆਮ ਲੋਕਾਂ ਨਾਲ ਸੰਬੰਧਿਤ ਵੱਡੇ ਫ਼ੈਸਲੇ ਲਏ ਜਾਣਗੇ। ਮਾਨ ਨੇ ਸੰਗਰੂਰ ਹਲਕੇ ਵਿਚ ਸਮਾਰਟ ਵਿੱਦਿਅਕ ਸੰਸਥਾਵਾਂ ਅਤੇ ਉੱਚ ਪੱਧਰੀ ਸਹੂਲਤਾਂ ਵਾਲੇ ਹਸਪਤਾਲ ਲਿਆਉਣ ਦਾ ਦਾਅਵਾ ਕਰਦਿਆਂ ਹਲਕਾ ਸੰਗਰੂਰ ਨੂੰ ਸੂਬੇ ਦਾ ‘ਮਾਡਲ ਹਲਕਾ’ ਬਣਾਉਣ ਦਾ ਐਲਾਨ ਕੀਤਾ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚ ਇਮਾਨਦਾਰ ਸਰਕਾਰ ਹੈ ਤਾਂ ਲੋਕਾਂ ਨੂੰ ਸਹੂਲਤਾਂ ਮਿਲ ਰਹੀਆਂ ਨੇ। ਕੇਜਰੀਵਾਲ ਨੇ ਕਿਹਾ ਅੱਜ ਮਾਨ ਸਰਕਾਰ ਦੇ ਤਿੰਨ ਮਹੀਨੇ ਪੂਰੇ ਹੋਏ ਨੇ ਤੇ ਤਿੰਨ ਮਹੀਨੇ ਅੰਦਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਈ ਵੱਡੇ ਕੰਮ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਦੇ ਅੰਦਰ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਪਹਿਲਾਂ ਅਫ਼ਸਰਾਂ ਤੋਂ ਲੈ ਕੇ CM ਤੱਕ ਹਫ਼ਤਾ ਲਿਆ ਜਾਂਦਾ ਸੀ ਪਰ ਅੱਜ ਪੰਜਾਬ ਨੂੰ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਕਿ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਉੱਪਰ ਆਪਣੀ ਹੀ ਪਾਰਟੀ ਦੇ ਮੰਤਰੀ ਨੂੰ ਗ੍ਰਿਫਤਾਰ ਕਰਵਾ ਦਿੱਤਾ ਗਿਆ।

ਕੇਜਰੀਵਾਲ ਨੇ ਕਿਹਾ ਕਿ ਅੱਜ ਮਾਨ ਸਰਕਾਰ ਦੇ ਤਿੰਨ ਮਹੀਨੇ ਪੂਰੇ ਹੋਏ ਹਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਈ ਵੱਡੇ ਕੰਮ ਕੀਤੇ ਹਨ। ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਦੇ ਅੰਦਰ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਨੇ ਸਿੱਖਿਆ ਮਾਫੀਆ ਖਤਮ ਕਰਕੇ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

Exit mobile version