Punjab

ਗਿੱਦੜਬਾਹਾ ਤੋਂ ਸੁਖਬੀਰ ਬਾਦਲ ਹੋ ਸਕਦੇ ਉਮੀਦਵਾਰ? ਨਵੀਆਂ ਚਰਚਾਵਾਂ ਜ਼ੋਰਾਂ ਤੇ!

ਪੰਜਾਬ ਦੀ ਸਿਆਸਤ ਵਿੱਚ ਗਿੱਦੜਬਾਹਾ (Gidderbaha) ਸੀਟ ਆਪਣੀ ਵੱਖਰੀ ਪਹਿਚਾਣ ਰੱਖਦੀ ਹੈ ਕਿਉਂਕਿ ਵੱਡੇ-ਵੱਡੇ ਦਿੱਗਜ ਇੱਥੋਂ ਵਿਧਾਇਕ ਰਹੇ ਹਨ। ਹੁਣ ਇਕ ਹੋਰ ਸਿਆਸੀ ਚਰਚਾ ਨੇ ਜਨਮ ਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜ ਸਕਦੇ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਲਗਾਤਾਰ ਇਸ ਹਲਕੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਚਰਚਾ ਵੱਡੇ ਪੱਧਰ ‘ਤੇ ਚਲ ਰਹੀ ਹੈ ਕਿ ਗਿੱਦੜਬਾਹਾ ਤੋਂ ਬਾਦਲ ਪਰਿਵਾਰ ਚੋਣ ਲੜਨ ਦੀ ਤਿਆਰੀ ਕਰ ਰਿਹਾ ਹੈ। ਦੱਸ ਦੇਈਏ ਕਿ ਗਿੱਦੜਬਾਹਾ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਵਿਧਾਨ ਸਭਾ ਚੋਣਾਂ ਮੌਕੇ ਵੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਹੁਕ ਸਖਤ ਟੱਕਰ ਦਿੱਤੀ ਸੀ।

ਗਿੱਦੜਬਾਹਾ ਸੀਟ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਇਸ ਸੀਟ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵੀ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਜੇਕਰ ਇਸ ਸੀਟ ਤੋਂ ਸੁਖਬੀਰ ਸਿੰਘ ਬਾਦਲ ਚੋਣ ਲੜਦੇ ਹਨ ਤਾਂ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਨਾਲ ਬਦਲ ਸਕਦੇ ਹਨ।

ਇਹ ਵੀ ਪੜ੍ਹੋ –   ਪੁਲਿਸ ਨੇ ਮੋਗਾ ਦੇ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ!