India International

ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਦਿੱਤੀ ਬੁਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਨਾਂ ‘ਤੇ ਅਗਲੇ 30 ਦਿਨਾਂ ਲਈ ਰੋਕ ਲਾਈ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਇਹ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਫੈਸਲਾ ਭਾਰਤ ਵਿਚ ਕੋਵਿਡ-19 ਦੇ ਕੇਸਾਂ ਵਿਚ ਹੋ ਰਹੇ ਵਾਧੇ ਅਤੇ ਆਊਟਬ੍ਰੇਕ ਦੇ ਖਤਰੇ ਨੂੰ ਦੇਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਸਿੱਧੀਆਂ ਪ੍ਰਾਈਵੇਟ ਅਤੇ ਕਮਰਸ਼ਲ ਉਡਾਨਾਂ ਉਪਰ ਰੋਕ ਰਹੇਗੀ।