The Khalas Tv Blog Punjab ਜਲੰਧਰ ਦੇ ਵੱਡੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ!
Punjab

ਜਲੰਧਰ ਦੇ ਵੱਡੇ ਕਾਰੋਬਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ, ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ!

ਪੰਜਾਬ ਵਿੱਚ ਅਪਰਾਧ ਦੀਆਂ ਘਟਨਾਵਾਂ ਬੇਲਗਾਮ ਹੁੰਦੀਆਂ ਜਾ ਰਹੀਆਂ ਹਨ। ਖ਼ਾਸ ਕਰਕੇ ਬਦਮਾਸ਼ ਸ਼ਰ੍ਹੇਆਮ ਆਮ ਜਨਤਾ ਨੂੰ ਪਰੇਸ਼ਾਨ ਕਰ ਰਹੇ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ’ਚ ਰਹਿਣ ਵਾਲੇ ਇਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਮੁਲਜ਼ਮ ਨੇ ਫਿਰੌਤੀ ਨਾ ਦੇਣ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹ ਕਾਲ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਰਹਿਣ ਵਾਲੇ ਇੱਕ ਵਪਾਰੀ ਨੂੰ ਇੰਟਰਨੈੱਟ ਕਾਲ ਰਾਹੀਂ ਕੀਤੀ ਗਈ ਸੀ।

ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਹਰੀਕੇ ਪੱਤਣ ਦੇ ਰਹਿਣ ਵਾਲੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਤੇ ਉਸ ਦੇ ਸਾਥੀ ਸਤਵੀਰ ਸਿੰਘ ਉਰਫ ਸੱਤਾ ਖ਼ਿਲਾਫ਼ ਫਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ ’ਚ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਿਸ ਨੇ ਆਪਣੇ ਹੀ ਅਧਿਕਾਰੀ ਸਬ ਇੰਸਪੈਕਟਰ ਬਲਵਿੰਦਰ ਕੁਮਾਰ ਦੇ ਬਿਆਨ ’ਤੇ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 6 ਵਿੱਚ ਮਾਡਲ ਟਾਊਨ ਦੇ ਰਹਿਣ ਵਾਲੇ ਇਕ ਵਪਾਰੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਨੂੰ ਸਤਵੀਰ ਸਿੰਘ ਨਾਂ ਦੇ ਵਿਅਕਤੀ ਦੀ ਵੱਟਸਐਪ ਕਾਲ ਆਈ ਸੀ। ਜਿਸ ਵਿੱਚ ਉਸਨੇ ਆਪਣੇ ਆਪ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਦਾ ਸਾਥੀ ਦੱਸਿਆ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਕਾਰੋਬਾਰੀ ਇੰਨਾ ਡਰਿਆ ਹੋਇਆ ਸੀ ਕਿ ਉਸ ਨੇ ਪੁਲਿਸ ਨੂੰ ਬੇਨਤੀ ਕੀਤੀ ਕਿ ਉਸ ਦਾ ਨਾਂ ਸਾਹਮਣੇ ਨਾ ਆਉਣ ਦਿੱਤਾ ਜਾਵੇ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਤਵੀਰ ਸਿੰਘ ਇਸ ਸਮੇਂ ਪੰਜਾਬ ਵਿੱਚ ਕਿਤੇ ਛੁਪਿਆ ਹੋਇਆ ਹੈ, ਜੋ ਕਿ ਲੰਡਾ ਦੇ ਪੂਰੇ ਨੈੱਟਵਰਕ ‘ਤੇ ਨਜ਼ਰ ਰੱਖ ਰਿਹਾ ਹੈ। ਪੁਲਿਸ ਮਾਮਲੇ ਦੀ ਤਕਨੀਕੀ ਤੌਰ ’ਤੇ ਜਾਂਚ ਕਰ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਇੰਟਰਨੈੱਟ ਕਾਲ ਕਿੱਥੋਂ ਆਈ।

ਇਹ ਵੀ ਪੜ੍ਹੋ – ਕੁਵੈਤ ਦੁਖਾਂਤ- ਭਾਰਤ ਪਹੁੰਚਿਆ 45 ਲਾਸ਼ਾਂ ਨਾਲ ਭਰਿਆ ਜਹਾਜ਼! ਸਫੈ਼ਦ ਕੱਪੜੇ ’ਚ ਲਿਪਟੀਆਂ ਲਾਸ਼ਾਂ ਵੇਖ ਕੰਬਿਆ ਏਅਰਪੋਰਟ!

Exit mobile version