The Khalas Tv Blog International ਕੈਨੇਡਾ ‘ਚ ਮਿੰਟਾਂ ਅੰਦਰ ਇੱਕ ਹੀ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ !
International Punjab

ਕੈਨੇਡਾ ‘ਚ ਮਿੰਟਾਂ ਅੰਦਰ ਇੱਕ ਹੀ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ !

ਬਿਉਰੋ ਰਿਪੋਰਟ – ਕੈਨੇਡਾ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ । ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਸੜਕੀ ਹਾਦਸੇ ਵਿੱਚ ਮੌਤ ਹੋ ਗਈ ਹੈ । ਪਰਿਵਾਰ ਫਰੀਦਕੋਟ ਦੇ ਪਿੰਡ ਰੋੜੀਕਪੂਰਾ ਦਾ ਰਹਿਣ ਵਾਲਾ ਸੀ । ਪਿੰਡ ਦੇ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ ਦੇ ਐਬਟਸਫੋਰਡ ਵਿੱਚ ਰਹਿ ਰਿਹਾ ਸੀ । ਉਨ੍ਹਾਂ ਦੀ ਪਤਨੀ ਰਾਜਿੰਦਰ ਕੌਰ ਅਤੇ ਧੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਸ਼ਾਮ ਵੇਲੇ ਆਪਣੇ ਦੋਸਤ ਸ਼ੇਰ ਸੰਘ ਨੰਬਰਦਾਰ ਪਿੰਡ ਰੋੜੀਕਪੂਰ ਨੂੰ ਮਿਲਣ ਲਈ ਐਬਟਸਫੋਰਡ ਦੇ ਸ਼ਹਿਰ ਕਨੋਲਾ ਜਾ ਰਹੇ ਸਨ ।

ਰਸਤੇ ਵਿੱਚ ਅਚਾਨਕ ਘਰ ਦੇ ਨਜ਼ਦੀਕ ਹੀ ਭਿਆਨਕ ਸੜਕੀ ਹਾਦਸਾ ਵਾਪਰਿਆ ਜਿਸ ਵਿੱਚ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ । ਜਿਸ ਵਿੱਚ ਸੁਖਵੰਤ ਸਿੰਘ ਆਪ ਉਨ੍ਹਾਂ ਦੀ ਪਤਨੀ,ਧੀ ਅਤੇ ਸਾਲੀ ਦੀ ਮੌਤ ਹੋ ਗਈ । ਕੈਨੇਡਾ ਵਿੱਚ ਵਾਪਰੇ ਇਸ ਹਾਦਸੇ ਦੀ ਵਜ੍ਹਾ ਕਰਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ।

Exit mobile version