‘ਦ ਖ਼ਾਲਸ ਬਿਊਰੋ : ਕੈਨੇਡਾ ਸਰਕਾਰ ਨੇ ਓਪਨ ਵਰਕ ਪਰਮਿਟ ਧਾਰਕਾਂ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਨੇ ਓਪਨ ਵਰਕ ਪਰਮਿਟ ਧਾਰਕਾਂ ਆਪਣੇ ਪਰਿਵਾਰ ਨੂੰ ਨਾਲ ਰੱਖਣ ਲਈ ਵੱਡਾ ਕਦਮ ਚੁੱਕਿਆ ਹੈ। ਕੈਨੇਡਾ ਨੇ ਐਲਾਨ ਕੀਤਾ ਹੈ ਕਿ 2023 ਤੋਂ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਇੱਥੇ ਕੰਮ ਕਰ ਸਕਣਗੇ। ਇਸ ਕਦਮ ਨਾਲ ਭਾਰਤੀਆਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਓਪਨ ਵਰਕ ਪਰਮਿਟ ਧਾਰਕਾਂ ’ਚ ਵੱਡੀ ਗਿਣਤੀ ’ਚ ਭਾਰਤੀ ਵੀ ਸ਼ਾਮਲ ਹਨ। ਓਪਨ ਵਰਕ ਪਰਮਿਟ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ’ਚ ਕਿਸੇ ਵੀ ਮਾਲਿਕ ਲਈ ਜਾਇਜ਼ ਤਰੀਕੇ ਨਾਲ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ।
ਕੈਨੇਡਾ ਦੇ ਇਮੀਗਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਮੰਤਰੀ ਸਿਆਨ ਫ੍ਰੇਜ਼ਰ ਨੇ ਸ਼ੁੱਕਰਵਾਰ ਨੂੰ ਕਿਹਾ, ‘ਅੱਜ ਅਸੀਂ ਇਕ ਐਲਾਨ ਕਰ ਰਹੇ ਹਾਂ, ਜਿਸ ਨਾਲ ਮਾਲਿਕਾਂ ਲਈ ਕੰਮ ਲੱਭਣਾ ਆਸਾਨ ਹੋ ਜਾਵੇਗਾ। ਕਾਮੇ ਜਦੋਂ ਤੱਕ ਇੱਥੇ ਹਨ ਤਦੋਂ ਤੱਕ ਪਰਿਵਾਰ ਨਾਲ ਰਹਿ ਸਕਣਗੇ।
ਕੈਨੇਡਾ ਉਨ੍ਹਾਂ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜੀਵਨ ਸਾਥੀ ਨੂੰ ਵਰਕ ਪਰਮਿਟ ਜਾਰੀ ਕਰਨਾ ਸ਼ੁਰੂ ਕਰੇਗਾ ਜੋ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੇ ਹਨ। ਇਸ ਤੋਂ ਇਲਾਵਾ ਉਸ ਕੋਲ ਵਰਕ ਪਰਮਿਟ ਵੀ ਹੈ। ਹਾਲਾਂਕਿ, ਕੈਨੇਡਾ ਵਰਕ ਪਰਮਿਟ ਸਿਰਫ ਦੋ ਸਾਲਾਂ ਲਈ ਹੋਵੇਗਾ, ਕਿਉਂਕਿ ਇਹ ਇੱਕ ਅਸਥਾਈ ਉਪਾਅ ਹੈ।
ਕੈਨੇਡਾ ਦਾ ਉਦੇਸ਼ ਇਸ ਵਿਸਤਾਰ ਰਾਹੀਂ ਲੋਕਾਂ ਨੂੰ ਵਰਕ ਪਰਮਿਟ ਦੇ ਕੇ ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਫੈਲੀ ਲੇਬਰ ਦੀ ਕਮੀ ਨੂੰ ਦੂਰ ਕਰਨਾ ਹੈ। ਉਸ ਨੂੰ ਉਮੀਦ ਹੈ ਕਿ ਇਸ ਰਾਹੀਂ ਦੇਸ਼ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾ ਸਕਦੀ ਹੈ ਤਾਂ ਜੋ ਆਰਥਿਕਤਾ ਵਿੱਚ ਸੁਧਾਰ ਹੋ ਸਕੇ।
ਇਸ ਵੇਲੇ ਪਤੀ ਜਾਂ ਪਤਨੀ ਨੂੰ ਵਰਕ ਪਰਮਿਟ ਉਦੋਂ ਜਾਰੀ ਕੀਤਾ ਜਾਂਦਾ ਹੈ ਜਾਂ ਇਸ ਦੇ ਲਈ ਉਹ ਉਦੋਂ ਯੋਗ ਹੁੰਦੇ ਹਨ, ਜਦੋਂ ਉਨ੍ਹਾਂ ਦਾ ਪਾਰਟਨਰ ਹਾਈ-ਸਕਿੱਲ ਆਕਿਊਪੇਸ਼ਨ ਵਿੱਚ ਕੰਮ ਕਰ ਰਿਹਾ ਹੈ। ਰਿਪੋਰਟਾਂ ਮੁਤਾਬਕ ਇਹ ਵਰਕ ਪਰਮਿਟ ਸਿਸਟਮ ਲਾਗੂ ਹੁੰਦੇ ਹੀ 2,00,000 ਵਿਦੇਸ਼ੀ ਕਾਮੇ ਕੈਨੇਡਾ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਣਗੇ। ਕੈਨੇਡਾ ਸਰਕਾਰ ਇਸ ਸਕੀਮ ਨੂੰ ਤਿੰਨ ਪੜਾਵਾਂ ਵਿੱਚ ਪੂਰਾ ਕਰੇਗੀ।