The Khalas Tv Blog International ਕੈਨੇਡਾ ‘ਕਾਲ’ ਕਿਉਂ ਬਣ ਰਿਹਾ ਹੈ ਭਾਰਤੀਆਂ ਲਈ ?
International Punjab

ਕੈਨੇਡਾ ‘ਕਾਲ’ ਕਿਉਂ ਬਣ ਰਿਹਾ ਹੈ ਭਾਰਤੀਆਂ ਲਈ ?

ਬਿਉਰੋ ਰਿਪੋਰਟ : ਵਿਦੇਸ਼ਾਂ ਵਿੱਚ ਭਾਰਤੀਆਂ ਦੀ ਮੌਤ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈਕੇ ਭਾਰਤੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ । ਉਨ੍ਹਾਂ ਨੇ ਰਾਜਸਭਾ ਵਿੱਚ ਦੱਸਿਆ ਕਿ 2018 ਤੋਂ ਹੁਣ ਤੱਕ ਸਭ ਤੋਂ ਵੱਧ ਮੌਤਾਂ ਕੈਨੇਡਾ ਵਿੱਚ ਹੋਇਆ ਹਨ । ਕੈਨੇਡਾ ਵਿੱਚ 403 ਲੋਕਾਂ ਦੀ ਮੌਤ ਮੌਸਮ,ਸੜਕੀ ਦੁਰਘਟਨਾ ਅਤੇ ਮੈਡੀਕਲ ਪਰੇਸ਼ਾਨੀ ਦੇ ਕਾਰਨ ਹੋਇਆ ਹਨ । ਇਹ ਅੰਕੜਾ ਦੂਜੇ ਦੇਸ਼ਾਂ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਹੈ । ਸਿਰਫ਼ ਗੱਲ ਕਰੀਏ ਪੰਜਾਬੀਆਂ ਦੀ ਤਾਂ ਸਿਰਫ਼ ਤਿੰਨ ਮਹੀਨੇ ਦੇ ਅੰਦਰ 15 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ । ਹਾਲਾਂਕਿ ਪੰਜਾਬ ਦਾ ਇਹ ਅੰਕੜਾ ਸਰਕਾਰ ਵੱਲੋਂ ਪੇਸ਼ ਨਹੀਂ ਕੀਤਾ ਗਿਆ ਹੈ । ਇਹ ‘ਦ ਖਾਲਸ ਟੀਵੀ ਦੀ ਇਸ ਮਾਮਲੇ ਨੂੰ ਲੈਕੇ ਲਗਾਤਾਰ ਕੀਤੀ ਗਈ ਰਿਪੋਟਿੰਗ ਵਿੱਚ ਸਾਹਮਣੇ ਆਇਆ ਹੈ । ਸਾਡੇ ਕੋਲ ਉਨ੍ਹਾਂ ਸਾਰੇ ਨੌਜਵਾਨਾਂ ਦੀ ਲਿਸਟ ਹੈ ਜਿੰਨਾਂ ਦੀ 3 ਮਹੀਨੇ ਦੋਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ ।

ਕੈਨੇਡਾ ਤੋਂ ਬਾਅਦ ਦੂਜੇ ਨੰਬਰ ‘ਤੇ ਯੂਕੇ ਹੈ ਜਿੱਥੇ 48 ਭਾਰਤੀਆਂ ਦੀ ਮੌਤ ਹੋਈ ਹੈ । ਤੀਜੇ ਨੰਬਰ ‘ਤੇ 40 ਮੌਤਾਂ ਨਾਲ ਰੂਸ ਹੈ ਜਦਕਿ ਅਮਰੀਕਾ ਵਿੱਚ 36,ਆਸਟ੍ਰੇਲੀਆਂ 35,ਯੂਕਰੇਨ 21,ਜਰਮਨੀ 20,ਸਾਇਪ੍ਰਸ 14,ਇਟਲੀ ਅਤੇ ਫਿਲੀਪੀਨਸ ਵਿੱਚ 10 ਮੌਤਾਂ ਹੋਈਆਂ ਹਨ। ਭਾਰਤੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਭਾਰਤੀਆਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਜ਼ਿੰਮੇਮਵਾਰੀ ਹੈ । ਅਸੀਂ ਲਗਾਤਾਰ ਇੰਨਾਂ ਦੇਸ਼ਾਂ ਵਿੱਚ ਮੌਜੂਦ ਸਫਾਰਤਖਾਨਿਆਂ ਦੇ ਸੰਪਰਕ ਵਿੱਚ ਹਾਂ ਅਤੇ ਉਨ੍ਹਾਂ ਤੋਂ ਜਾਣਕਾਰੀ ਲੈ ਰਹੇ ਹਾਂ ਆਖਿਰ ਅਜਿਹਾ ਕਿਉਂ ਹੋ ਰਿਹਾ ਹੈ । ਉਧਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਵਿਦੇਸ਼ ਵਿੱਚ ਭਾਰਤੀ ਦੇ ਮੌਤ ਦੇ ਮਾਮਲੇ ਇਸ ਲਈ ਵੱਧ ਰਹੇ ਹਨ ਕਿਉਂਕਿ ਵਿਦਿਆਰਥੀਆਂ ਦੀ ਵਿਦੇਸ਼ ਜਾਣ ਦੀ ਗਿਣਤੀ ਕਾਫੀ ਵਧੀ ਹੈ।

3 ਮਹੀਨੇ ਦੇ ਅੰਦਰ 15 ਪੰਜਾਬੀ ਨੌਜਵਾਨਾਂ ਦੀ ਮੌਤ

3 ਮਹੀਨੇ ਦੇ ਅੰਦਰ 15ਵੇਂ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ । ਤਾਜ਼ਾ ਮਾਮਲਾ 6 ਨਵੰਬਰ ਨੂੰ ਆਇਆਾ ਸੀ ਜਦੋਂ ਤਰਨਤਾਰਨ ਦੇ ਵਾਲੇ ਹਰਭੇਜ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ । ਉਹ 6 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ । ਇਸ ਤੋਂ ਪਹਿਲਾਂ 12 ਅਕਤੂਬਰ ਨੂੰ ਸਮਾਨਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ । ਉਹ ਪਿੰਡ ਖੇੜਕੀ ਦਾ ਰਹਿਣ ਵਾਲਾ ਸੀ । ਖੜਕੀ ਪਿੰਡ ਤੋਂ ਵਿਦਿਆਰਥੀ ਵੀਜ਼ਾ ‘ਤੇ ਗੁਰਵਿੰਦਰ ਸਿੰਘ ਕੈਨੇਡਾ ਗਿਆ ਸੀ। ਪਰਿਵਾਰ ਨੇ 25 ਲੱਖ ਖਰਚ ਕੇ ਉਸ ਨੂੰ ਵਿਦੇਸ਼ ਭੇਜਿਆ ਸੀ । ਉੱਥੇ ਪੜਾਈ ਦੇ ਨਾਲ ਉਹ ਪਾਰਸਲ ਡਿਲੀਵਰੀ ਦਾ ਕੰਮ ਵੀ ਕਰਦਾ ਸੀ । ਕਾਲਜ ਦੀ ਛੁੱਟੀਆਂ ਹੋਣ ਦੀ ਵਜ੍ਹਾ ਕਰਕੇ ਉਹ ਰੁਜ਼ਾਨਾ ਕੰਮ ‘ਤੇ ਜਾ ਰਿਹਾ ਸੀ । ਜਦੋਂ ਉਹ ਗੱਡੀ ਵਿੱਚ ਪੈਟਰੋਲ ਪਾਉਣ ਦੇ ਲਈ ਪੰਪ ਪਹੁੰਚਿਆ ਤਾਂ ਗੁਰਵਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ । ਉਹ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।

10 ਅਕਤੂਬਰ ਨੂੰ ਕੈਨੇਡਾ ਤੋਂ ਇੱਕ ਦੀ ਹੀ ਦਿਨ ਅੰਦਰ 2 ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖ਼ਬਰ ਆਈ ਹੈ। ਦੋਵਾਂ ਦੀ ਮੌਤ ਦੇ ਪਿੱਛੇ ਦਿਲ ਦਾ ਦੌਰਾ ਪੈਣਾ ਕਾਰਨ ਸੀ। ਜਿੰਨਾਂ 2 ਨੌਜਵਾਨਾਂ ਦੀ ਮੌਤ ਦੀ ਖ਼ਬਰ ਆਈ ਸੀ ਉਨ੍ਹਾਂ ਵਿੱਚ ਇੱਕ ਤਰਨਤਾਰਨ ਦੇ ਪਿੰਡ ਮੰਮਣਕਾ ਦਾ ਸੁਖਚੈਨ ਸਿੰਘ ਹੈ ਜਿਸ ਦੀ ਉਮਰ 21 ਸਾਲ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 26 ਦਸੰਬਰ 2022 ਵਿੱਚ ਉਹ ਪੜ੍ਹਾਈ ਕਰਨ ਦੇ ਲਈ ਕੈਨੇਡਾ ਗਿਆ ਸੀ । ਦੱਸਿਆ ਜਾ ਰਿਹਾ ਹੈ ਕਿ ਸੁਖਚੈਨ ਸਿੰਘ ਨੂੰ ਅਚਾਨਕ ਹਾਰਟ ਅਟੈਕ ਆਇਆ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਦੂਜਾ ਨੌਜਵਾਨ ਕਰਨਵੀਰ ਸਿੰਘ ਟੋਰਾਂਟੋ ‘ਚ ਰਹਿੰਦਾ ਸੀ। ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ 4 ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉੱਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਪਹਿਲਾਂ 16 ਸਤੰਬਰ ਨੂੰ ਖ਼ਬਰ ਆਈ ਸੀ ਕਿ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿਣ ਵਾਲਾ ਨੌਜਵਾਨ ਮਨਜੋਤ ਸਿੰਘ 7 ਅਗਸਤ ਨੂੰ ਹੀ ਕੈਨੇਡਾ ਗਿਆ ਸੀ। 19 ਸਾਲ ਦਾ ਮਨਜੋਤ ਸਰੀ ਵਿੱਚ ਪੜ੍ਹਾਈ ਕਰ ਰਿਹਾ ਸੀ ।ਮਨਜੋਤ ਕੋਕੁਇਟਲਸ ਕਾਲਜ ਵਿੱਚ ਪਹਿਲੇ ਦਿਨ ਗਿਆ ਸੀ । ਕਾਲਜ ਦੇ ਵਾਸ਼ਰੂਮ ਵਿੱਚ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ । ਮ੍ਰਿਤਕ ਨੌਜਵਾਨ ਘਨੌਰ ਦੇ ਪਿੰਡ ਸ਼ੰਭੂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ । ਪਰਿਵਾਰ ਨੇ ਕਰਜ਼ਾ ਚੁੱਕ ਕੇ ਮਨਜੋਤ ਨੂੰ ਕੈਨੇਡਾ ਇਸ ਉਮੀਦ ਨਾਲ ਭੇਜਿਆ ਸੀ ਪੜ੍ਹ ਲਿਖ ਕੇ ਉਹ ਆਪ ਹੀ ਕਰਜ਼ਾ ਉਤਾਰ ਦੇਵੇਗਾ । ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ ।

12 ਸਤੰਬਰ ਨੂੰ ਜਲੰਧਰ ਦੇ ਪਿੰਡ ਨੌਲੀ ਦੇ ਗਗਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ । ਉਹ 6 ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ । ਕੁਝ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ । ਅਚਾਨਕ ਉਸ ਦੀ ਤਬੀਅਤ ਵਿਗੜੀ ਅਤੇ ਉਸ ਨੇ ਮੌਕੇ ‘ਤੇ ਦਮ ਤੋੜ ਦਿੱਤਾ । ਉਸ ਦੀ ਮੌਤ ਦੇ ਪਿੱਛੇ ਦਿਲ ਦਾ ਦੌਰੇ ਨੂੰ ਕਾਰਨ ਦੱਸਿਆ ਗਿਆ ਸੀ ।

ਇਸ ਤੋਂ ਪਹਿਲਾਂ 2 ਸਤੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਹਰਦੀਪ ਸਿੰਘ ਦੀ ਵੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋਈ ਸੀ । 32 ਸਾਲ ਦਾ ਹਨੀ 6 ਮਹੀਨੇ ਪਹਿਲਾਂ ਪਤਨੀ ਦੇ ਨਾਲ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ । ਕੁਝ ਸਮੇਂ ਪਹਿਲਾਂ ਹੀ ਹਨੀ ਦਾ ਵਿਆਹ ਹੋਇਆ ਸੀ ਜਿਸ ਤੋਂ ਬਾਅਦ ਉਹ ਪਤਨੀ ਦੇ ਨਾਲ ਕੈਨੇਡਾ ਚਲਾ ਗਿਆ ਸੀ ।

24 ਦਿਨ ਪਹਿਲਾਂ ਹੀ 32 ਸਾਲਾ ਪ੍ਰਿੰਸ ਅਰੋੜਾ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪਹੁੰਚਿਆ ਸੀ । ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। 3 ਅਗਸਤ ਨੂੰ ਹੀ ਪ੍ਰਿੰਸ ਦੀ ਪਤਨੀ ਨੇ ਕੈਨੇਡਾ ਦੇ ਕਾਗ਼ਜ਼ ਭੇਜੇ ਦਿੱਤੇ ਸਨ।

9 ਅਗਸਤ ਨੂੰ ਖ਼ਬਰ ਆਈ ਸੀ ਕਿ ਟੋਰਾਂਟੋ ਵਿੱਚ 22 ਸਾਲਾ ਮਨਪ੍ਰੀਤ ਕੌਰ ਨੂੰ ਦਿਲ ਦਾ ਦੌਰਾਨ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ । ਉਹ 18 ਦਿਨ ਪਹਿਲਾਂ ਹੀ ਕੈਨੇਡਾ ਪਹੁੰਚੀ ਸੀ। ਮਨਪ੍ਰੀਤ ਕੌਰ ਬਰਨਾਲਾ ਦੀ ਰਹਿਣ ਵਾਲੀ ਸੀ।

9 ਅਗਸਤ ਨੂੰ ਹੀ 22 ਸਾਲਾ ਹੁਸ਼ਿਆਰਪੁਰ ਦੇ ਤਲਵਾੜਾ ਦੇ ਪਿੰਡ ਕੋਠੀ ਦੇ ਰਹਿਣ ਵਾਲੇ ਸਚਿਨ ਭਾਟੀਆ ਦੀ ਮੌਤ ਦੀ ਖ਼ਬਰ ਆਈ ਹੈ ।ਉਹ 4 ਸਾਲ ਪਹਿਲਾਂ ਕੈਨੇਡਾ ਗਿਆ ਸੀ । 26 ਸਾਲ ਦਾ ਸਚਿਨ ਪਿਤਾ ਬਿਸ਼ਨ ਦਾਸ ਦਾ ਇਕਲੌਤਾ ਪੁੱਤ ਸੀ

26 ਜੁਲਾਈ ਨੂੰ ਭਦੌੜ ਦੇ ਪਿੰਡ ਸੰਧੂ ਕਲਾਂ ਦੇ 17 ਸਾਲ ਦੇ ਨੌਜਵਾਨ ਜਗਜੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਦੀ ਖ਼ਬਰ ਆਈ ਸੀ । 10 ਦਿਨ ਪਹਿਲਾਂ ਹੀ ਉਹ ਪੜ੍ਹਾਈ ਅਤੇ ਰੋਜ਼ਗਾਰ ਦੇ ਲਈ ਕੈਨੇਡਾ ਗਿਆ ਸੀ। ਕੈਨੇਡਾ ਵਿੱਚ ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਸੀ । ਜਗਜੀਤ 14 ਜੁਲਾਈ ਨੂੰ ਕੈਨੇਡਾ ਗਿਆ ਸੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਕੈਨੇਡਾ ਵਿੱਚ ਉਸ ਦੀ ਮੌਤ ਇੰਤਜ਼ਾਰ ਕਰ ਰਹੀ ਸੀ । 4 ਮਹੀਨ ਪਹਿਲਾਂ ਹੀ ਮ੍ਰਿਤਕ ਜਗਜੀਤ ਦੀ ਭੈਣ ਕੈਨੇਡਾ ਪੜ੍ਹਾਈ ਕਰਨ ਗਈ ਸੀ ।

20 ਜੁਲਾਈ ਨੂੰ ਗੁਰਦਾਸਪੁਰ ਦੇ ਰਜਤ ਮਹਿਰਾ ਦੀ ਮੌਤ ਦੀ ਖ਼ਬਰ ਨੇ ਪੂਰੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਸੀ । ਰਜਤ 21 ਦਿਨ ਪਹਿਲਾਂ ਕੈਨੇਡਾ ਪੜ੍ਹਨ ਦੇ ਲਈ ਗਿਆ ਸੀ । ਉਸ ਦੀ ਮੌਤ ਦੇ ਪਿੱਛੇ ਵੀ ਦਿਲ ਦਾ ਦੌਰਾ ਪੈਣ ਨੂੰ ਕਾਰਨ ਦੱਸਿਆ ਗਿਆ ਸੀ ।

ਇਸ ਤੋਂ ਪਹਿਲਾਂ 13 ਜੁਲਾਈ ਨੂੰ ਜਲਾਲਾਬਾਦ ਦੇ ਸੰਜੇ ਦੀ ਵੀ ਇਸੇ ਤਰ੍ਹਾਂ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਸੀ। 26 ਸਾਲ ਦਾ ਸੰਜੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਵੀ ਦਿਲ ਦਾ ਦੌਰਾ ਪਿਆ ਸੀ । ਸੰਜੇ ਕੰਮ ਤੋਂ ਪਰਤ ਕੇ ਘਰ ਸੁੱਤਾ ਹੋਇਆ ਸੀ । ਪਰ ਸਵੇਰੇ ਉਸ ਦੇ ਸਾਹ ਨਹੀਂ ਚੱਲ ਰਹੇ ਸਨ । ਸੰਜੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਕੈਨੇਡਾ ਵਿੱਚ ਕਾਨੂੰਨ ਦੀ ਪੜਾਈ ਕਰ ਰਿਹਾ ਸੀ ।

Exit mobile version