The Khalas Tv Blog International ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਇਹ ਕਾਰਾ
International

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਇਹ ਕਾਰਾ

Canada: Punjabi boy stabbed to death

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਇਹ ਕਾਰਾ

‘ਦ ਖ਼ਾਲਸ ਬਿਊਰੋ : ਵਿਦੇਸ਼ ਦੀ ਧਰਤੀ ਤੋਂ ਇੱਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਸਰੀ ਦੇ 66 ਐਵੇਨਿਊ 126 ਸਟਰੀਟ ਸਥਿਤ ਟਮਾਨਾਵਿਸ ਸੈਕੰਡਰੀ ਸਕੂਲ ਵਿੱਚ ਪੜ੍ਹਦੇ ਛੋਟੇ ਭਰਾ ਨੂੰ ਲੈਣ ਗਏ ਮਹਿਕਪ੍ਰੀਤ ਸਿੰਘ ਸੇਠੀ ਦੀ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੇਠੀ ਦੀ ਉਮਰ ਸਿਰਫ਼ 18 ਸਾਲ ਦੀ ਹੀ ਸੀ। ਪੁਲਿਸ ਨੇ ਕਾਤਲ ਦੀ ਪਛਾਣ ਕਰਕੇ 17 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਉਸ ਦੀ ਪਛਾਣ ਨਸ਼ਰ ਨਹੀਂ ਕੀਤੀ ਗਈ।

ਪੁਲੀਸ ਸਾਰਜੈਂਟ ਟਿਮੋਥੀ ਪੀਅਰੋਟੀ ਅਨੁਸਾਰ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਘਟਨਾ ਮੌਕੇ ਸਕੂਲ ਲੱਗਾ ਹੋਇਆ ਸੀ ਤੇ ਛੁੱਟੀ ਹੋਣ ਵਿਚ ਥੋੜ੍ਹਾ ਸਮਾਂ ਰਹਿ ਗਿਆ ਸੀ।

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਤੇ ਐਂਬੂਲੈਂਸ ਟੀਮ ਨੇ ਵੇਖਿਆ ਕਿ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਤੜਪ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਗਿਆ। ਜਾਂਚ ਟੀਮ ਨੂੰ ਲੋਕਾਂ ਤੋਂ ਮਿਲੇ ਸਹਿਯੋਗ ਕਾਰਨ ਮੁਲਜ਼ਮ ਨੂੰ ਘਟਨਾ ਸਥਾਨ ਦੇ ਨੇੜਿਓਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਜੋ ਅਜੇ ਨਾਬਾਲਗ ਹੈ। ਪੁਲੀਸ ਬੁਲਾਰੇ ਅਨੁਸਾਰ ਮਾਮਲੇ ਦਾ ਗੈਂਗਵਾਰ ਨਾਲ ਕੋਈ ਸਬੰਧ ਨਹੀਂ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਕਿਸੇ ਭੜਕਾਹਟ ਕਾਰਨ ਵਾਪਰੀ ਲੱਗਦੀ ਹੈ।

Exit mobile version