International Punjab

ਬਰੈਂਪਟਨ ਵਿੱਚ ਪੰਜਾਬੀ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ‘ਚ ਬਰੈਂਪਟਨ ਦੇ ਭੀੜ-ਭਾੜ ਵਾਲੇ ਪਲਾਜ਼ਾ ਵਿਚ ਕਾਰ ’ਤੇ ਆਏ ਬੰਦੂਕਧਾਰੀ ਹਮਲਾਵਰ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਜਾਨ ਲੈਣ ਮਗਰੋਂ ਫਰਾਰ ਹੋ ਗਏ।  ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਮੀਤ ਮੁੰਡੀ ਪਲਾਜ਼ਾ ਵਿਚ ਹੁੱਕੇ ਦਾ ਕਾਰੋਬਾਰ ਕਰਦਾ ਸੀ ਅਤੇ ਨਾਲ ਹੀ ਉਹ ਟਰੱਕ ਕੰਪਨੀ ਵੀ ਚਲਾਉਂਦਾ ਸੀ।

ਪੀਲ ਪੁਲਿਸ ਦੇ ਅਫਸਰ ਮਨਦੀਪ ਖਟੜਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ, ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿਚ ਡਾਕਟਰਾਂ ਦੀ ਟੀਮ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਗੋਲੀਆਂ ਮਾਰਨ ਵਾਲੇ ਉੱਥੋਂ ਫਰਾਰ ਹੋ ਗਏ ਪਰ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਹਨਾਂ ਦਾ ਪਤਾ ਲਗਾਇਆ ਜਾਵੇਗਾ।