India International Punjab

ਕੈਨੇਡਾ ਦੇ ਬਰੈਂਪਟਨ 21 ਸਾਲਾ ਪੰਜਾਬਣ ਨਾਲ ਹੋਇਆ ਇਹ ਕਾਰਾ

A 21-year-old Punjabi girl has been shot dead in Brampton Canada

Canada : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।

ਕੈਨੇਡਾ ਦੇ ਬਰੈਂਪਟਨ ‘ਚ 21 ਸਾਲਾ ਪੰਜਾਬਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ।

ਪੁਲਿਸ ਨੇ ਕਿਹਾ ਕਿ ਪੀੜਤ ਦੀ ਪਛਾਣ ਪਵਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਗੈਸ ਸਟੇਸ਼ਨ ’ਤੇ ਮੁਲਾਜ਼ਮ ਸੀ। ਉਸ ਨੂੰ ਕੋਈ ‘ਗੋਲੀਆਂ ਮਾਰੀਆਂ ਗਈਆਂ ਤੇ ਮੈਡੀਕਲ ਸਹਾਇਤਾ ਦੇਣ ਦੇ ਬਾਵਜੂਦ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਪੁਲਿਸ ਵੱਲੋਂ ਮਸ਼ਕੂਕ ਹਮਲਾਵਰ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਨੇ ਗੂੜ੍ਹੇ ਰੰਗ ਦੇ ਕੱਪੜੇ ਪਾਏ ਹੋਏ ਸੀ ਤੇ ਗੋਲੀਆਂ ਮਾਰਨ ਮਗਰੋਂ ਉਹ ਪੈਦਲ ਹੀ ਉਥੋਂ ਨਿਕਲ ਗਿਆ।

ਪੁਲਿਸ ਮੁਤਾਬਿਕ ਮੌਕੇ ਤੋਂ ਕੋਈ ਹਥਿਆਰ ਨਹੀਂ ਮਿਲਿਆ। ਇਹ ਘਟਨਾ ਅਜਿਹੇ ਮੌਕੇ ਹੋਈ ਹੈ ਜਦੋਂ ਅਜੇ ਕੁਝ ਦਿਨ ਪਹਿਲਾਂ ਭਾਰਤੀ ਮੂਲ ਦੇ 18 ਸਾਲਾ ਸਿੱਖ ਨੌਜਵਾਨ ਮਹਿਕਪ੍ਰੀਤ ਸੇਠੀ ਦੀ ਸਰੀ ਦੇ ਹਾਈ ਸਕੂਲ ਵਿਚਲੀ ਪਾਰਕਿੰਗ ’ਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਪੁਲਿਸ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਤੋਂ ਹੁਣ ਤੱਕ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ। ਉਹਨਾਂ ਨੇ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਵਾਲੇ ਕਿਸੇ ਵੀ ਵਿਅਕਤੀ ਨੂੰ ਜਾਂਚਕਰਤਾਵਾਂ ਨਾਲ ਸੰਪਰਕ ਕਰਨ ਲਈ, ਜੋ ਕਿ ਘਟਨਾ ਤੋਂ ਬਾਅਦ, ਦੌਰਾਨ ਜਾਂ ਬਾਅਦ ਦੇ ਪਲਾਂ ਨੂੰ ਕੈਪਚਰ ਕੀਤਾ ਹੋ ਸਕਦਾ ਹੈ, ਨੂੰ ਕਿਹਾ ਹੈ, ਜੋ ਕਿ ਜਨਤਕ ਸੁਰੱਖਿਆ ਲਈ ਕੋਈ ਖਤਰਾ ਨਹੀਂ ਹੈ।

ਇਹ ਘਟਨਾ ਸਰੀ ਦੇ ਇੱਕ ਹਾਈ ਸਕੂਲ ਦੀ ਪਾਰਕਿੰਗ ਵਿੱਚ 18 ਸਾਲਾ ਭਾਰਤੀ ਮੂਲ ਦੀ ਸਿੱਖ ਮਹਿਕਪ੍ਰੀਤ ਸੇਠੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਕੁਝ ਦਿਨ ਬਾਅਦ ਵਾਪਰੀ ਹੈ।