India International Punjab

ਕੈਨੇਡਾ ’ਚ ਪੰਜਾਬ ਦੇ ਨੌਜਵਾਨਾਂ ਨੂੰ 3-3 ਸਾਲ ਕੈਦ! ਸਜ਼ਾ ਤੋਂ ਬਾਅਦ ਭਾਰਤ ਹੋਣਗੇ ਡਿਪੋਰਟ

ਬਿਊਰੋ ਰਿਪੋਰਟ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਅਦਾਲਤ ਨੇ ਪੰਜਾਬ ਮੂਲ ਦੇ ਦੋ ਨੌਜਵਾਨਾਂ ਨੂੰ ਇੱਕ ਗੰਭੀਰ ਅਪਰਾਧ ਲਈ ਦੋਸ਼ੀ ਠਹਿਰਾਉਂਦਿਆਂ 3-3 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਨ੍ਹਾਂ ਨੂੰ ਇੱਕ ਵਿਅਕਤੀ ਨੂੰ ਜਾਣਬੁੱਝ ਕੇ ਮਾਰਨ, 1.3 ਕਿਲੋਮੀਟਰ ਤੱਕ ਘਸੀਟਣ ਅਤੇ ਫਿਰ ਲਾਸ਼ ਨੂੰ ਸੜਕ ‘ਤੇ ਸੁੱਟ ਕੇ ਭੱਜਣ ਦਾ ਦੋਸ਼ੀ ਠਹਿਰਾਇਆ ਹੈ।

ਸਜ਼ਾ ਦੇ ਨਾਲ, ਦੋਵਾਂ ‘ਤੇ 3 ਸਾਲ ਲਈ ਗੱਡੀ ਚਲਾਉਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਵਾਂ ਨੂੰ ਭਾਰਤ ਭੇਜ ਦਿੱਤਾ ਜਾਵੇਗਾ। ਇਹ ਘਟਨਾ 27 ਜਨਵਰੀ, 2024 ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ।