‘ਦ ਖਾਲਸ ਬਿਊਰੋ:- ਕੈਨੇਡਾ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ (SFG) ਨੂੰ ਨਕਾਰ ਦਿੱਤਾ ਹੈ, ਕੈਨੇਡਾ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਖਾਲਿਸਤਾਨ ਦੇ ਵਿਰੋਧ ਵਿੱਚ ਇਹ ਕੈਨੇਡਾ ਸਰਕਾਰ ਦਾ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਕੈਨੇਡਾ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਟਰੂਡੋ ਸਰਕਾਰ ਦਾ ਇਹ ਫੈਸਲਾ ਸ਼ਪੱਸ਼ਟ ਸਟੈਡ ਉਦਾਹਰਣ ਪੇਸ਼ ਕਰਨ ਵਾਲਾ ਹੈ। ਕੈਪਟਨ ਨੇ ਕਿਹਾ ਕਿ ਉਮੀਦ ਹੈ ਕਿ ਬਾਕੀ ਦੇਸ਼ ਵੀ ਕੈਨੇਡਾ ਦੀ ਸੋਚ ਨੂੰ ਅਪਣਾਉਣਗੇ।