ਕਨਿਸ਼ਕ ਬੰ ਬ ਧ ਮਾਕੇ ਵਿੱਚ ਰਿਪੁਦਮਨ ਸਿੰਘ ਮਲਿਕ ਨੂੰ ਕੈਨੇਡਾ ਦੀ ਅਦਾਲਤ ਨੇ ਬਰੀ ਕਰ ਦਿੱਤਾ ਸੀ
‘ਦ ਖ਼ਾਲਸ ਬਿਊਰੋ :- ਕੈਨੇਡਾ ਦਾ ਵੱਡੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦਾ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕ ਤਲ ਕਰ ਦਿੱਤਾ ਗਿਆ ਹੈ। ਪ੍ਰਤਖਦਰਸ਼ੀਆਂ ਦਾ ਕਹਿਣਾ ਹੈ ਕਿ ਉਹ ਕਾਰ ਸਾਫ਼ ਕਰ ਰਿਹਾ ਸੀ ਤਾਂ ਉਸ ਸਮੇਂ ਉਸ ਨੇ ਗੋ ਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ। ਸੀਬੀਸੀ ਨਿਊਜ਼ ਮੁਤਾਬਕ ਰਿਪੁਦਮਨ ਸਿੰਘ ਮਲਿਕ ਨੂੰ ਤਿੰਨ ਗੋ ਲੀਆਂ ਮਾ ਰੀਆਂ ਗਈਆਂ ਹਨ, ਜੋ ਉਨ੍ਹਾਂ ਦੀ ਧੌਣ ਵਿੱਚ ਲੱਗੀਆਂ। ਪੁਲਿਸ ਮੁਤਾਬਕ ਕ ਤਲ ਦੀ ਇਸ ਵਾਰਦਾਤ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 9:30 ਵਜੇ ਅੰਜ਼ਾਮ ਦਿੱਤਾ ਗਿਆ ਹੈ। ਪੁਲਿਸ ਨੂੰ ਹੁਣ ਤੱਕ ਦੀ ਜਾਂਚ ਵਿੱਚ ਇਹ ਟਾਰਗੇਟ ਕਿ ਲਿੰਗ ਨਜ਼ਰ ਆ ਰਹੀ ਹੈ। ਰਿਪੁਦਮਨ ਸਿੰਘ ਮਲਿਕ ਕੁਝ ਹੀ ਸਮੇਂ ਪਹਿਲਾਂ ਭਾਰਤ ਆਏ ਸਨ। ਇਸ ਤੋਂ ਇਲਾਵਾ ਸਾਲ 1985 ਕਨਿਸ਼ਕ ਬੰ ਬ ਧਮਾ ਕੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਸੀ। ਉੱਧਰ ਰਿਪੁਦਮਨ ਸਿੰਘ ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਪਿਤਾ ਦੇ ਕ ਤਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਰਿਪੁਦਮਨ ਸਿੰਘ ਮਲਿਕ ਦੇ ਪੁੱਤਰ ਦਾ ਬਿਆਨ
ਰਿਪੁਦਮਨ ਸਿੰਘ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਕਿਹਾ ਕਿ ਅਦਾਲਤ ਨੇ ਉਸ ਦੇ ਪਿਤਾ ਨੂੰ 1985 ਏਅਰ ਇੰਡੀਆ ਦੇ ਕਨਿਸ਼ਕ ਬੰ ਬ ਧ ਮਾਕੇ ਵਿੱਚ ਬਰੀ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਮੁਲ ਜ਼ਮ ਦੱਸਿਆ ਜਾਂਦਾ ਰਿਹਾ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੂੰ ਮੀਡੀਆ ਨੇ ਕਦੇ ਨਹੀਂ ਮੰਨਿਆ। ਸੋਸ਼ਲ ਮੀਡੀਆ ‘ਤੇ ਪੋਸਟ ਵਿੱਚ ਜਸਪ੍ਰੀਤ ਸਿੰਘ ਮਲਿਕ ਨੇ ਕਿਹਾ ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਦੇ ਪਿਤਾ ਰਿਪੁਦਮਨ ਸਿੰਘ ਦੇ ਕ ਤਲ ਦੇ ਪਿੱਛੇ ਇਹ ਕਾਰਨ ਨਾ ਹੋਵੇ ਪਰ ਜੇਕਰ ਅਜਿਹਾ ਹੈ ਤਾਂ ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿਉਂਕਿ ਉਨ੍ਹਾਂ ਨੇ ਖਾਲਸਾ ਸਕੂਲਾਂ ਦੇ ਜ਼ਰੀਏ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ।
ਕੀ ਸੀ ਕਨਿਸ਼ਕ ਬੰ ਬ ਧ ਮਾਕਾ ?
1985 ਵਿੱਚ ਏਅਰ ਇੰਡੀਆ 182 Emperor kanishika ਹਵਾਈ ਜਹਾਜ਼ ਜੋ ਦਿੱਲੀ ਆ ਰਿਹਾ ਸੀ, ਉਸ ਵਿੱਚ ਧ ਮਾਕਾ ਹੋਇਆ ਸੀ, ਜਿਸ ਨਾਲ 329 ਯਾਤਰੀਆਂ ਦੀ ਮੌ ਤ ਹੋ ਗਈ ਸੀ। ਇਸ ਧ ਮਾਕੇ ਵਿੱਚ ਰਿਪੁਦਮਨ ਸਿੰਘ ਮਲਿਕ, ਇੰਦਰਜੀਤ ਸਿੰਘ ਰੇਯਾਤ ਅਤੇ ਅਜਾਇਬ ਸਿੰਘ ਬਾਗੜੀ ਦਾ ਨਾਂ ਆਇਆ ਸੀ ਪਰ ਅਦਾਲਤ ਨੇ ਰਿਪੁਦਮਨ ਸਿੰਘ ਮਲਿਕ ਨੂੰ ਬਰੀ ਕਰ ਦਿੱਤਾ ਸੀ। ਕੁੱਝ ਮਹੀਨੇ ਪਹਿਲਾਂ ਰਿਪੁਦਮਨ ਸਿੰਘ ਮਲਿਕ ਭਾਰਤ ਆਏ ਸਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਵੀ ਕੀਤੀ ਸੀ।
ਰਿਪੁਦਮਨ ਸਿੰਘ ਮਲਿਕ ਨੇ ਮੋਦੀ ਦੀ ਤਾਰੀਫ਼ ਕੀਤੀ
2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਕੈਨੇਡਾ ਤੋਂ ਹੀ ਰਿਪੁਦਮਨ ਸਿੰਘ ਮਲਿਕ ਨੇ ਪ੍ਰਧਾਨ ਮੰਤਰ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤਾਰੀਫ਼ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਪੀਐੱਮ ਮੋਦੀ ਨੇ 1984 ਨ ਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਕਈ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਮਲਿਕ ਨੇ ਭਾਰਤ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਵੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਸੀ ਜੋ ਪੀਐੱਮ ਮੋਦੀ ਦਾ ਅਕਸ ਖ਼ਰਾਬ ਕਰਨਾ ਚਾਹੁੰਦੇ ਹਨ। ਇਸ ਤੋਂ ਬਾਅਦ ਮਲਿਕ ਭਾਰਤ ਫੇਰੀ ‘ਤੇ ਵੀ ਆਏ ਸਨ ਅਤੇ ਉਨ੍ਹਾਂ ਨੇ ਪੰਜਾਬ, ਕਰਨਾਟਕਾ ਅਤੇ ਮਹਾਰਾਸ਼ਟਰ ਦੀਆਂ ਸਿੱਖ ਧਾਰਮਿਕ ਥਾਵਾਂ ‘ਤੇ ਜਾ ਕੇ ਦਰਸ਼ਨ ਵੀ ਕੀਤੇ ਸਨ। ਉਨ੍ਹਾਂ ਨੂੰ ਮਲਟੀਪਲ ਵੀਜ਼ਾ ਦਿੱਤਾ ਗਿਆ ਸੀ। ਹੁਣ ਤੱਕ ਰਿਪੁਦਮਨ ਸਿੰਘ ਮਲਿਕ ਦੇ ਕ ਤਲ ਦੇ ਪਿੱਛੇ 2 ਵਜ੍ਹਾ ਸਾਹਮਣੇ ਆ ਰਹੀਆਂ ਹਨ।
ਰਿਪੁਦਮਨ ਸਿੰਘ ਮਲਿਕ ਦੇ ਕ ਤਲ ਪਿੱਛੇ 2 ਵਜ੍ਹਾ
ਰਿਪੁਦਮਨ ਸਿੰਘ ਮਲਿਕ ਦੇ ਕ ਤਲ ਪਿੱਛੇ 2 ਵਜ੍ਹਾ ਸਾਹਮਣੇ ਆ ਰਹੀਆਂ ਹਨ। ਇੱਕ ‘ਤੇ ਸ਼ੱਕ ਉਨ੍ਹਾਂ ਦੇ ਆਪਣੇ ਹੀ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਜਤਾਇਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਕਨਿਸ਼ਕ ਬੰ ਬ ਧ ਮਾਕੇ ਤੋਂ ਬਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਪਿਤਾ ਨੂੰ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਵਾਰ-ਵਾਰ ਮੁਲ ਜ਼ਮ ਦੇ ਤੌਰ ‘ਤੇ ਪੇਸ਼ ਕੀਤਾ ਜਾਂਦਾ ਸੀ। ਹੋ ਸਕਦਾ ਹੈ ਇਸੇ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਪਿਤਾ ਦਾ ਕ ਤਲ ਕੀਤਾ ਗਿਆ ਹੋਵੇ। ਦੂਜਾ ਵੱਡਾ ਕਾਰਨ ਉਨ੍ਹਾਂ ਦੀ ਭਾਰਤ ਫੇਰੀ ਹੋ ਸਕਦੀ ਹੈ, ਜਿਸ ਵਿੱਚ ਉਨ੍ਹਾਂ ਨੇ ਪੀਐੱਮ ਮੋਦੀ ਦੀ ਤਾਰੀਫ਼ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਕੁੱਝ ਲੋਕਾਂ ਨੂੰ ਮਲਿਕ ਦਾ ਇਹ ਬਿਆਨ ਪਸੰਦ ਨਹੀਂ ਆ ਰਿਹਾ ਸੀ।