The Khalas Tv Blog Punjab ਕਾਰ ਨੂੰ ਟੱਕਰ ਮਾਰ ਕੇ ਭੱਜ ਰਹੇ ਕੈਂਟਰ ਚਾਲਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ , ਦੋਵਾਂ ਦੀ ਹੋਈ ਮੌਤ…
Punjab

ਕਾਰ ਨੂੰ ਟੱਕਰ ਮਾਰ ਕੇ ਭੱਜ ਰਹੇ ਕੈਂਟਰ ਚਾਲਕ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ , ਦੋਵਾਂ ਦੀ ਹੋਈ ਮੌਤ…

Canter driver running after hitting the car crushed two policemen, both of them died...

ਡੇਰਾਬੱਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਗ਼ਲਤ ਦਿਸ਼ਾ ‘ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ।

ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ ‘ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਇਕ ਕੈਂਟਰ ਨੂੰ ਗ਼ਲਤ ਦਿਸ਼ਾ ‘ਚ ਚਲਾਉਂਦੇ ਹੋਏ ਮੋਟਰਸਾਈਕਲ ‘ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਜਦੋਂ ਬਰਵਾਲਾ ਰੋਡ ਕੋਲ ਡਬਲ ਲੇਨ ਵਾਲੀ ਸੜਕ ਸੀ ਤਾਂ ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ ਜਦੋਂ ਕੈਂਟਰ ਚਾਲਕ ਨੇ ਉਲਟ ਦਿਸ਼ਾ ਵਿੱਚ ਤੇਜ਼ ਰਫ਼ਤਾਰ ਨਾਲ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਸਾਹਮਣੇ ਤੋਂ ਗਸ਼ਤ ‘ਤੇ ਆ ਰਹੇ ਪੁਲਿਸ ਮੁਲਾਜ਼ਮਾਂ ਦੀ ਬਾਈਕ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕੈਂਟਰ ਚਾਲਕ ਚੰਡੀਗੜ੍ਹ ਵੱਲ ਭੱਜ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦੇ ਪਿੱਛੇ ਆ ਰਹੇ ਕਾਰ ਚਾਲਕ ਨੇ ਉੱਥੇ ਰੁਕ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version