Punjab

10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ‘ਤੇ ਕਰੋਨਾ ਦਾ ਖਤਰਾ, ਹੋ ਸਕਦੀਆਂ ਹਨ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਕਰੋਨਾ ਕਾਰਨ ਵਿਗੜਦੇ ਹਾਲਾਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ, ‘‘ਅਜਿਹੇ ਹਾਲਾਤਾਂ ਵਿੱਚ ਤੁਰੰਤ ਪ੍ਰਭਾਵ ਤੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲੈਣਾ ਹੀ ਠੀਕ ਹੋਵੇਗਾ। ਕੇਂਦਰ ਸਰਕਾਰ ਤੇ ਸੂਬਿਆਂ ਨੂੰ ਹਾਲਾਤ ਸੁਖਾਵੇਂ ਹੋਣ ’ਤੇ ਹੀ ਪ੍ਰੀਖਿਆਵਾਂ ਲੈਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ।’’ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਤੁਰੰਤ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ।