‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਐਲਾਨੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਨਿਸ਼ਾਨੇ ਉਤੇ ਲਿਆ ਹੈ। ਪੰਜਾਬ ਲੋਕ ਕਾਂਗਰਸ ਨੇ ਟਵੀਟ ਕਰਕੇ ਲਿਖਿਆ ਕਿ, ‘ਠੋਕੋ-ਠੋਕੋ, ਰੁਕੋ, ਜ਼ੋਰ ਦੀ ਠੋਕੋ। ਦੂਜੇ ਟਵੀਟ ਵਿੱਚ ਸਿੱਧੂ ਦੀ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਸਿੱਧੂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਹਾਈਕਮਾਂਡ ਨਹੀਂ ਬਣਾਏਗੀ, ਲੋਕਾਂ ਨੇ ਬਣਾਉਣਾ ਹੈ।
