‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਦੀ ਸਲਾਹ ਨਾਲ ਆਪਣੇ-ਆਪ ਨੂੰ ਸੱਤ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। 28 ਅਗਸਤ ਨੂੰ ਮੌਨਸੂਨ ਦਾ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੇ ਸਨ। ਜਿਨਾਂ ਦੀ ਵਿਧਾਨ ਸਭਾ ਸ਼ੈਸ਼ਨ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਹਾਲਾਂਕਿ ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ ਸਾਰੇ ਵਿਧਾਇਕਾ ਦੀ ਕੋਰੋਨਾ ਰਿਪੋਰਟ ਚੈਕ ਕੀਤੀ ਗਈ ਸੀ।
ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਨਿਰਮਲ ਸਿੰਘ ਸ਼ੁਤਰਾਣਾ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਵਿਧਾਨ ਸਭਾ ਸ਼ੈਸ਼ਨ ਦੌਰਾਨ ਨਿਰਮਲ ਸਿੰਘ ਸ਼ੁਤਰਾਣਾ ਨੂੰ ਹਲਕਾ ਬੁਖਾਰ ਸੀ ਜਿਸ ਤੋਂ ਬਾਅਦ ਕੋਰੋਨਾ ਟੈਸਟ ਕਰਵਾਉਣ ਉਪੰਰਤ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ।
ਹੁਣ ਤੱਕ ਕੁੱਲ 30 ਤੋਂ ਵੱਧ ਵਿਧਾਇਕ ਕੋਰੋਨਾਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ।