‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਦੇ ਉਮੀਦਵਾਰ ਜਿੱਤ ਲਈ ਜਿਥੇ ਵੱਖ-ਵੱਖ ਢੰਗਾਂ ਨਾਲ ਪ੍ਰਚਾਰ ਕਰ ਰਹੇ ਹਨ। ਉਥੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਮੁੱਖ ਮੰਤਰੀ ਦੀ ਕੁਰਸੀ ’ਤੇ ਮੁੜ ਕਬਜ਼ਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਤ ਪ੍ਰਾਪਤੀ ਲਈ ਝੋਟਾ ਦਾਨ ਕੀਤਾ ਗਿਆ ਹੈ। ਕੈਪਟਨ ਨੇ ਮੋਤੀ ਮਹਿਲ ਵਿੱਚ ਝੋਟਾ ਦਾਨ ਦੀ ਰਸਮ ਅਦਾ ਕੀਤੀ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਕਾਲੀ ਮਾਤਾ ਪ੍ਰਸੰਨ ਹੁੰਦੀ ਹੈ ਅਤੇ ਸ਼ਨੀ ਦੇਵਤਾ ਸ਼ਾਂਤ ਹੁੰਦੇ ਹਨ।
ਕੈਪਟਨ ਨੇ ਵਾਰਿਆ ਕਾਲਾ ਝੋਟਾ
