Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਲਹਿਰਾਇਆ ਤਿਰੰਗਾ, ਕੀਤੇ ਅਹਿਮ ਐਲਾਨ

‘ਦ ਖ਼ਾਲਸ ਬਿਊਰੋ:- ਅੱਜ 74ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ‘ਚ ਤਿਰੰਗਾ ਲਹਿਰਾਇਆ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਖਾਸ ਤੌਰ ‘ਤੇ ਕੋਰੋਨਾ ਸੰਕਟ ਦੌਰਾਨ ਪੰਜਾਬੀਆਂ ਨੂੰ ਮਾਸਕ ਪਾਉਣ ਅਤੇ ਆਪਣੇ ਪਰਿਵਾਰਾਂ ਸਮੇਤ ਬਜ਼ੁਰਗਾ ਦਾ ਧਿਆਨ ਰੱਖਣ ਲਈ ਕਿਹਾ ਹੈ।  ਇਸ ਔਖੀ ਘੜੀ ਵਿੱਚ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ  ਉਨ੍ਹਾਂ ਕਿਹਾ ਕਿ  ਕੋਰੋਨਾ ਮਹਾਮਾਰੀ ਦੌਰਾਨ ਚੰਗੀਆਂ ਸੇਵਾਵਾਂ ਨਿਭਾਉਣ ਵਾਲਿਆਂ ਨੂੰ 26 ਜਨਵਰੀ, 2021 ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾਂ ਬਹਾਦਰੀ ਲਈ ਜਾਣੇ ਜਾਂਦੇ ਹਨ।

 ਮੁੱਖ ਮੰਤਰੀ ਨੇ ਕਿਹਾ ਸੂਬੇ ਵਿੱਚ 50,000 ਨਵੀਆਂ ਨੌਕਰੀਆਂ ਨਵੀਂ ਨੀਤੀ ਦੇ ਤਹਿਤ ਜਲਦ ਲਿਆਦੀਆਂ ਜਾਣਗੀਆਂ। ਜਿਲ੍ਹਾ ਮੁਹਾਲੀ ਲਈ ਦੋ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ, ਜਿਸ ‘ਚ 66 ਕੇਵੀ ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਸ਼ਾਮਲ ਹੈ।

ਇਸ ਤੋਂ ਇਲਾਵਾਂ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ 2 ਸਾਲਾਂ ਵਿਚ 6 ਲੱਖ ਨੌਕਰੀਆਂ, ਬੇ ਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ, ਸਮਾਰਟ ਰਾਸ਼ਨ ਕਾਰਡ ਸਮੇਤ ਹੋਰ ਕਈ ਭਲਾਈ  ਦੀਆਂ ਸਕੀਮਾਂ ਦਾ ਐਲਾਨ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਚੀਨ ‘ਤੇ ਨਿਸ਼ਾਨਾਂ ਲਾਉਦਿਆਂ ਕਿਹਾ ਦੁਸ਼ਮਣ ਕਦੇ ਬਾਜ ਨਹੀਂ ਆ ਸਕਦੇ, ਇਨ੍ਹਾਂ ਨੂੰ ਸਬਕ ਸਿਖਾਉਣ ਲਈ ਭਾਰਤੀ ਫੌਜ ਪੂਰੀ ਤਰ੍ਹਾਂ ਸਮਰੱਥ ਹੈ।