‘ਦ ਖ਼ਾਲਸ ਬਿਊਰੋ :- ਪਟਿਆਲਾ ਵਿੱਚ ਨੇਤਰਹੀਣਾਂ ਨੇ ਪੰਜਾਬ ਦੇ ਬਜਟ ਵਿੱਚ ਉਨ੍ਹਾਂ ਦੇ ਲਈ ਕੋਈ ਐਲਾਨ ਨਾ ਹੋਣ ਤੋਂ ਨਾਰਾਜ਼ ਹੋ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਘਰ ਦੇ ਅੱਗੇ ਵੱਖ-ਵੱਖ ਥਾਂਵਾਂ ਤੋਂ ਵੱਡੀ ਗਿਣਤੀ ਵਿੱਚ ਨੇਤਰਹੀਣ ਪਹੁੰਚੇ ਅਤੇ ਬੈਰੀਗੇਟਸ ‘ਤੇ ਚੜ੍ਹ ਕੇ ਇਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਅੱਜ ਕੈਪਟਨ ਅਮਰਿੰਦਰ ਸਿੰਘ ਦਾ ਜਨਮ ਦਿਨ ਹੈ ਅਤੇ ਇਸ ਮੌਕੇ ਨੇਤਰਹੀਣਾਂ ਨੇ ਕੈਪਟਨ ਨੂੰ ਕੇਕ ਦੇ ਕੇ ਉਨ੍ਹਾਂ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਪਹਿਲਾਂ ਇਨ੍ਹਾਂ ਨੂੰ ਰੋਕਿਆ ਗਿਆ ਸੀ ਪਰ ਬਾਅਦ ਵਿੱਚ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਮੁੱਖ ਮੰਤਰੀ ਦੇ ਨਿਵਾਸ ਘਰ ਅੱਗੇ ਕੇਕ ਕੱਟਣ ਦੀ ਮਨਜ਼ੂਰੀ ਦੇ ਦਿੱਤੀ ਸੀ।