Lok Sabha Election 2024 Punjab

ਮੋਦੀ ਦੀ ਪਟਿਆਲਾ ਰੈਲੀ ’ਚ ਸ਼ਾਮਲ ਨਹੀਂ ਹੋ ਰਹੇ ਕੈਪਟਨ ਅਮਰਿੰਦਰ ਸਿੰਘ! ਬੇਟੀ ਜੈਇੰਦਰ ਕੌਰ ਨੇ ਦੱਸੀ ਵਜ੍ਹਾ

ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਲਈ ਬੀਜੇਪੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਪਟਿਆਲਾ ਲੋਕ ਸਭਾ ਹਲਕੇ ਤੋਂ ਮਹਾਰਾਣੀ ਪਰਨੀਤ ਕੌਰ ਚੋਣ ਮੈਦਾਨ ਵਿੱਚ ਹਨ। ਬੀਜੇਪੀ ਦੀ ਟਿਕਟ ਤੋਂ ਚੋਣ ਲੜ ਰਹੇ ਹਨ। ਅੱਜ ਪੀਐਮ ਮੋਦੀ ਉਨ੍ਹਾਂ ਦੇ ਪ੍ਰਚਾਰ ਲਈ ਪਟਿਆਲਾ ਪੁੱਜੇ ਹਨ ਪਰ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਇਸ ਚੋਣ ਰੈਲੀ ਵਿੱਚ ਸ਼ਾਮਲ ਨਹੀਂ ਹੋ ਰਹੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਉਹ ਪੀਐਮ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪਸ਼ਟ ਕੀਤਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਹੈ। ਇਸ ਕਰਕੇ ਉਹ ਰੈਲੀ ਵਿੱਚ ਨਹੀਂ ਆ ਸਕੇ।

ਪਟਿਆਲਾ ਦੀ ਇਹ ਰੈਲੀ ਵੱਡੀ ਚੋਣ ਰੈਲੀ ਮੰਨੀ ਜਾ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਸਮੇਤ ਪਾਰਟੀ ਦੇ ਵੱਡੇ ਦਿੱਗਜ ਲੀਡਰ ਇਸ ਰੈਲੀ ਵਿੱਚ ਪੁੱਜੇ ਹਨ। ਇਸ ਰੈਲੀ ਵਿੱਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮਹਾਰਾਣੀ ਪਰਨੀਤ ਕੌਰ ਦੇ ਪਤੀ ਦੀ ਗ਼ੈਰ-ਮੌਜੂਦਗੀ ਵੱਡੇ ਸਵਾਲ ਖੜੇ ਕਰਦੀ ਹੈ।