India Punjab

ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਭਾਜਪਾ ਦੀ ਕੌਮੀ ਕਮੇਟੀ ‘ਚ ਸ਼ਾਮਲ , ਮਿਲੀ ਵੱਡੀ ਜਿੰਮੇਵਾਰੀ

Captain Amarinder and Sunil Jakhar joined the national committee of BJP

‘ਦ ਖ਼ਾਲਸ ਬਿਊਰੋ : ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ( captain Amrinder Singh ) ਅਤੇ ਸੁਨੀਲ ਜਾਖੜ ( sunil jakhar) ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼ੁੱਕਰਵਾਰ ਨੂੰ ਸੰਗਠਨਾਤਮਕ ਨਿਯੁਕਤੀਆਂ ਦਾ ਐਲਾਨ ਕੀਤਾ। ਕੈਪਟਨ ਤੇ ਜਾਖੜ ਇਸੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਮਨੋਰੰਜਨ ਕਾਲੀਆ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵੀ ਕੌਮੀ ਕਾਰਜਕਾਰਨੀ ਕਮੇਟੀ ਦਾ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜੈਵੀਰ ਸ਼ੇਰਗਿੱਲ ਨੂੰ ਪੰਜਾਬ ਤੋਂ ਭਾਜਪਾ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਹ ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਕੌਮੀ ਟੀਮ ਵਿੱਚ ਸ਼ਾਮਲ ਕੀਤੇ ਗਏ ਪੰਜਾਬ ਭਾਜਪਾ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਆਗੂ ਪੰਜਾਬ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਇਹ ਸਾਰੇ ਪੰਜਾਬ ਨਾਲ ਸਬੰਧਤ ਸਮੱਸਿਆਵਾਂ ਨੂੰ ਕੌਮੀ ਲੀਡਰਸ਼ਿਪ ਦੇ ਸਾਹਮਣੇ ਉਜਾਗਰ ਕਰਨ ਜਾ ਰਹੇ ਹਨ। ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਨ੍ਹਾਂ ਆਗੂਆਂ ਅਤੇ ਕੌਮੀ ਲੀਡਰਸ਼ਿਪ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਵੀ ਕਾਫੀ ਲਾਭ ਮਿਲੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।

ਬਾਅਦ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਮਈ 2022 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਜਾਖੜ ਨੇ ਕਿਹਾ ਸੀ ਕਿ ਮੇਰੇ ਪਰਿਵਾਰ ਦੀਆਂ 3 ਪੀੜ੍ਹੀਆਂ ਨੇ ਪਿਛਲੇ 50 ਸਾਲਾਂ ਵਿਚ ਕਾਂਗਰਸ ਪਾਰਟੀ ਦੀ ਸੇਵਾ ਕੀਤੀ। ਹੁਣ ਮੈਂ ਪੰਜਾਬ ਵਿਚ ਰਾਸ਼ਟਰਵਾਦ, ਏਕਤਾ ਤੇ ਭਾਈਚਾਰੇ ਦੇ ਮੁੱਦਿਆਂ ‘ਤੇ ਕਾਂਗਰਸ ਤੋਂ ਪੰਜ ਦਹਾਕੇ ਪੁਰਾਣਾ ਨਾਤਾ ਤੋੜ ਲਿਆ ਹੈ। ਹੁਣ ਮੈਂ ਭਾਜਪਾ ਨਾਲ ਪੰਜਾਬ ਵਿਚ ਰਾਸ਼ਟਰਵਾਦ, ਏਕਤਾ ਤੇ ਭਾਈਚਾਰੇ ਦੀ ਸਿਆਸਤ ਕਰਾਂਗੇ।

ਦੂਜੇ ਬੰਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2022 ਵਿਚ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ ਸੀ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਜਿਸ ਦਾ ਗਠਨ 2021 ਵਿਚ ਕੀਤਾ ਗਿਆ ਸੀ, ਉਸ ਦਾ ਭਾਜਪਾ ਵਿਚ ਰਲੇਵਾਂ ਕਰ ਲਿਆ ਸੀ। ਸਤੰਬਰ 2021 ਵਿਚ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।