The Khalas Tv Blog Punjab ਕੈਪਟਨ ਨੇ PM ਤੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ,PM ਨੂੰ ਯਾਦ ਦਿਵਾਇਆ ਪੁਰਾਣਾ ਬਿਆਨ
Punjab

ਕੈਪਟਨ ਨੇ PM ਤੋਂ ਮੰਗੀ ਬੰਦੀ ਸਿੰਘਾਂ ਦੀ ਰਿਹਾਈ,PM ਨੂੰ ਯਾਦ ਦਿਵਾਇਆ ਪੁਰਾਣਾ ਬਿਆਨ

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

75ਵੀਂ ਅਜ਼ਾਦੀ ਦੀ ਵਰ੍ਹੇਗੰਢ ‘ਤੇ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਮੰਗ

‘ਦ ਖ਼ਾਲਸ ਬਿਊਰੋ :- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਹੱਕ ਵੀ ਹੈ।’’ ਕੈਪਟਨ ਅਮਰਿੰਦਰ ਨੇ ਕਿਹਾ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਜੇਲ੍ਹਾਂ ਵਿੱਚ ਬੰਦ ਕੈਦੀ ਕੱਟੜ ਅਪਰਾਧੀ ਨਹੀਂ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ‘ਤੇ ਵੀ ਹੱਕਦਾਰ ਹਨ,ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜ਼ਾਦੀ ਦਿੱਤੀ ਜਾਵੇ।”

Exit mobile version