Punjab

ਕਿਸਾਨਾਂ ਦੀ ਕਿਹੜੀ ਗੱਲ ਤੋਂ ਮੋਤੀਆਂ ਵਾਲੀ ਸਰਕਾਰ ਦਾ ਮੂਡ ਹੋ ਗਿਆ ਖਰਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੜ ਕਿਸਾਨੀ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ‘ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦਾ ਕੋਈ ਸਵਾਲ ਨਹੀਂ, ਉਹ ਸਾਰੇ ਬੀਜੇਪੀ ਸਰਕਾਰ ਦੀ ਬੇਰੁਖੀ ਦੇ ਸ਼ਿਕਾਰ ਹਨ। ਜੇ ਪੰਜਾਬ ਵਿੱਚ ਹਲਚਲ ਜਾਰੀ ਰਹੀ ਤਾਂ ਅਸੀਂ ਨੌਕਰੀਆਂ, ਮਾਲੀਆ, ਨਿਵੇਸ਼ ਤੋਂ ਖੁੰਝ ਜਾਵਾਂਗੇ। ਪਹਿਲਾਂ ਹੀ ਅਨਾਜ ਭੰਡਾਰਨ ਅਤੇ ਖਰੀਦ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਕੋਈ ਕਾਰਨ ਨਹੀਂ ਹੈ, ਕਿਉਂਕਿ ਉਨ੍ਹਾਂ ਦੀ ਲੜਾਈ ਬੀਜੇਪੀ ਵਿਰੁੱਧ ਹੈ, ਸਾਡੇ ਵਿਰੁੱਧ ਨਹੀਂ ਹੈ। ਅਸੀਂ ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਲਗਾਤਾਰ ਉਨ੍ਹਾਂ ਦੇ ਨਾਲ ਖੜ੍ਹੇ ਹਾਂ, ਇਸ ਲਈ ਅਫਸੋਸ ਦੀ ਗੱਲ ਹੈ ਕਿ ਅਸੀਂ ਹੁਣ ਹੜਤਾਲ ਕਾਰਨ ਦੁਖੀ ਹਾਂ।’

ਬਦਕਿਸਮਤੀ ਦੀ ਗੱਲ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਪੰਜਾਬ ਵਿੱਚ ਉਨ੍ਹਾਂ ਦੇ ਵਿਰੋਧ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ।