India Punjab

ਕੈਪਟਨ ਨੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘੇ ਬਾਰੇ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦੇਣ ਦਾ ਐਲਾਨ ਕੀਤਾ ਸੀ, ਪਰ ਕੋਵਿਡ ਦੀਆਂ ਪਾਬੰਦੀਆਂ ਕਾਰਨ ਇਹ ਰਸਤਾ ਬੰਦ ਕਰ ਦਿੱਤਾ ਗਿਆ ਸੀ। ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਨੂੰ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ।

ਕੈਪਟਨ ਨੇ ਇੱਕ ਹੋਰ ਟਵੀਟ ਕਰਕੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਮੈਂ ਭਾਰਤ ਸਰਕਾਰ ਨੂੰ ਇਸ ਲੋੜ ਨੂੰ ਢਿੱਲ ਦੇਣ ਅਤੇ ਆਧਾਰ ਕਾਰਡ ਨਾਲ ਦਾਖਲੇ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਕੰਮ ਕਰਨ ਦੀ ਅਪੀਲ ਕਰਾਂਗਾ। ਮੈਨੂੰ ਆਸ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਲਈ ਸਹਿਮਤ ਹੋਣਗੀਆਂ।