Punjab

ਚੰਨੀ ‘ਤੇ ਸਿੱਧੂ ਨੇ ਮਾਰਿਆ ਮੇਰੀ ਪਿੱਠ ‘ਤੇ ਛੁ ਰਾ : ਕੈਪਟਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋ ਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ ‘ਚ ਛੁ ਰਾ ਮਾ ਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿ ਸ਼ਾਨਾ ਲਾਇਆ। ਕੈਪਟਨ ਨੇ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹਨ।ਉਨ੍ਹਾਂ ਨੇ ਕਿਹਾ  ਕਿ ਮੈਂ ਸਿੱਧੂ ਨੂੰ ਚੋਣਾਂ ਜ਼ਰੂਰ ਹਰਾਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਉਨ੍ਹਾਂ ਨੇ ਕਿਸਾਨਾਂ ਲਈ ਬਹੁਕ ਕੁਝ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ  ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਇੱਕ ਨੂੰ ਨੌਕਰੀ ਅਤੇ ਪੰਜ ਲੱਖ ਰੁਪਏ ਉਨ੍ਹਾਂ ਵੱਲੋਂ ਦਿੱਤੇ ਗਏ ਹਨ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਾ ਲਏ ਹਨ ਤਾਂ ਪੰਜਾਬ ਵਿੱਚ  ਕੇਂਦਰ ਸਰਕਾਰ ਦੇ ਖਿਲਾਫ ਅਰਥੀ ਫੂਕ ਮੁਜਾਹਰੇ ਕਰਨ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਉਦੋ ਹੀ ਖਤਮ ਹੋ ਗਿਆ ਸੀ ਜਦੋਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਸੀ।

ਇਸਦੇ ਨਾਲ ਹੀ ਉਨ੍ਹਾਂ ਪ੍ਰੈਸ ਕਾਨਫਰੰਸ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇੱਕ ਵਿਅਕਤੀ ਨੇ ਆਉਂਦੇ ਸਾਰ ਹੀ ਕੈਪਟਨ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਉਕਤ ਵਿਅਕਤੀ ਵਲੋਂ ਕਿਹਾ ਗਿਆ ਕਿ, ਉਹਦੇ ਤੇ ਕੋਵਿਡ ਦੇ ਦੌਰਾਨ ਪਰਚਾ ਦਰਜ ਹੋਇਆ। ਮੈਂ ਤੁਹਾਨੂੰ ਵੋਟ ਕਿਉਂ ਪਾਵਾਂ?

ਸਕੂਲਾਂ ਵਾਲਿਆਂ ਨੇ ਸਾਡੇ ਨਾਲ ਧੱਕਾ ਕੀਤਾ। ਮੇਰੇ ਅਤੇ ਮੇਰੀ ਪਤਨੀ ਤੋਂ ਇਲਾਵਾ ਮੇਰੇੇ ਸਾਥੀਆਂ ਤੇ ਮਾਮਲੇ ਦਰਜ ਕੀਤੇ ਗਏ। ਵਿਅਕਤੀ ਦੀ ਗੱਲਬਾਤ ਸੁਣਨ ਤੋਂ ਬਾਅਦ ਕੈਪਟਨ ਨੇ ਕਿਹਾ ਕਿ, ਉਸ ਨੂੰ ਇਨਸਾਫ਼ ਦੁਆਇਆ ਜਾਵੇਗਾ।