‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੀਆਰਟੀਸੀ ਦੀਆਂ ਬੱਸਾਂ ਉੱਪਰੋਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਉਤਾਰਿਆ ਜਾਵੇਗਾ। ਜਾਣਕਾਰੀ ਅਨੁਸਾਰ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਪੀਆਰਟੀਸੀ ਦੀਆਂ ਬੱਸਾਂ ਉੱਪਰੋਂ ਤੁਰੰਤ ਹਟਾਇਆ ਜਾਵੇ।
ਪੀਆਰਟੀਸੀ ਦੀਆਂ ਬੱਸਾਂ ਤੋਂ ਉਤਰਨਗੀਆਂ ਕੈਪਟਨ ਦੀਆਂ ਫੋਟੋਆਂ
