Punjab

ਕੈਪਟਨ ਨੇ ਸੁੱਖੀ ਰੰਧਾਵਾ ਨੂੰ ਦਿੱਤੀ ਨਸੀਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਸੁਮੇਧ ਸੈਣੀ ਦੀ ਰਿਹਾਈ ਦੇ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਤਾੜਿਆ ਹੈ। ਕੈਪਟਨ ਨੇ ਕਿਹਾ ਕਿ ਬਿਨਾਂ ਤਰਕ ਦੇ ਕੋਈ ਗੱਲ ਨਾ ਕਰੋ ਤੇ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣ ਤੋਂ ਪਹਿਲਾਂ ਮੇਰੇ ਨਾਲ ਗੱਲ ਕਰੋ।ਉਨ੍ਹਾਂ ਆਪਣੇ ਸਾਰੇ ਮੰਤਰੀਆਂ ਨੂੰ ਬਿਨਾਂ ਸੋਚੇ ਸਮਝੇ ਬਿਆਨਬਾਜੀਆਂ ਕਰਨ ਤੋਂ ਵਰਜਿਆ ਹੈ।

ਜ਼ਿਕਰਯੋਗ ਹੈ ਕਿ ਸੁਖੀ ਰੰਧਾਵਾ ਨੇ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਨੂੰ ਮੁਹਾਲੀ ਦੀ ਕੋਰਟ ਤੋਂ ਰਿਹਾਈ ਮਿਲਣ ਤੋਂ ਬਾਅਦ ਟਵਿੱਟਕ ਉੱਤੇ ਬਿਆਨ ਜਾਰੀ ਕੀਤਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਅਤੇ ਚੀਫ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਮੇਧ ਸੈਣੀ ਦੇ ਮਾਮਲੇ ਵਿੱਚ ਇਹ ਤਿੰਨੇ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ਵਿੱਚ ਅਸਫਲ ਰਹੇ ਹਨ।