‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਲਈ ਲੋਕਾਂ ਨੂੰ ਫਸਲਾਂ ਤੇ ਹਵਾ ਦੀ ਸਾਫ ਸਫਾਈ ਸਮਝਾਉਣ ਲਈ ਅਗਲੇ ਤਿੰਨ ਸਾਲਾਂ ਲਈ 3780 ਕਰੋੜ ਰੁਪਏ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ ਜੇਕਰ ਹਵਾ ਤੇ ਫਸਲਾਂ ਦੀ ਸਾਫ ਸਫਾਈ ਨਹੀਂ ਤਾਂ ਇਸਦਾ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਉੱਪਰ ਮਾੜਾ ਅਸਰ ਪਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮਾਫ ਕੀਤੇ ਹਨ। ਇਸ ਨਾਲ 5 ਲੱ 64 ਹਜਾਰ ਕਿਸਾਨਾਂ ਨੂੰ 4524 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸਾਨਾਂ ਨਾਲ ਆਪਣੀ ਕਿਰਤ ਉੱਤੇ ਨਿਰਭਰ ਹਨ, ਜਿਨ੍ਹਾਂ ਨੂੰਲੈਂਡਲੈਸ ਲੇਬਰ ਕਿਹਾ ਜਾਂਦਾ ਹੈ, ਉਨ੍ਹਾਂ ਦਾ 590 ਕਰੋੜ ਰੁਪਏ ਦਾ ਕਰਜਾ ਮਾਫ ਕੀਤਾ ਗਿਆ ਹੈ।