‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਨਸੀਹਤ ਦਿੱਤੀ ਹੈ। ਕੈਪਟਨ ਨੇ ਇੱਕ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ‘ਤੇ ਕਾਬੂ ਪਾਉਣ ਲਈ ਤੁਰੰਤ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। ਤਿਉਹਾਰਾਂ ਦੇ ਮੌਸਮ ਨਾਲ ਮਾਮਲੇ ਹੋਰ ਵਿਗੜ ਸਕਦੇ ਹਨ।