India Punjab

ਕੈਪਟਨ ਤੇ ਢੀਂਡਸਾ  ਨੇ ਭਾਜਪਾ ਨਾਲ ਕੀਤਾ ‘ਗਠਜੋੜ’

‘ ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖ਼ਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਦਾ ਇਕ ਸਾਂਝਾ ਗਠਜੋੜ ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਐਲਾਨ ਦਿੱਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖ਼ਦੇਵ ਸਿੰਘ ਢੀਂਡਸਾ ,ਕੇਂਦਰੀ ਮੰਤਰੀ ਅਤੇ ਭਾਜਪਾ, ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖ਼ਾਵਤ  ਨੇ  ਸਾਝੇ ਤੌਰ ‘ਤੇ ਕੀਤਾ।ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਪਹਿਲਾਂ ਵੱਖ ਵੱਖ ਅਤੇ ਬਾਅਦ ਵਿੱਚ ਇਕ ਸਾਂਝੀ ਮੁਲਾਕਾਤ ਕੀਤੀ।

ਇਸ ਮੌਕੇ ਸ਼ੇਖ਼ਾਵਤ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਅਜੇ ਇਸ ਗਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਕੋਈ ਫੈਂਸਲਾ ਨਹੀ ਲਿਆ ਗਿਆ ਹੈ । ਸ਼ੇਖਾਵਤ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਚੋਣਾਂ 2022 ਦੇ ਮੱਦੇਨਜ਼ਰ ਤਿੰਨਾਂ ਪਾਰਟੀਆਂ ਦਾ ਇਕ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕਰਕੇ ਜਾਰੀ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਹ ਗਠਜੋੜ ਪੰਜਾਬ, ਸਿੱਖਾਂ, ਕਿਸਾਨੀ, ਉ.ਬੀ.ਸੀ.ਅਤੇ ਹੋਰ ਮੁੱਦਿਆਂ ’ਤੇ ਪਹਿਲ ਦੇ ਆਧਾਰ ’ਤੇ ਕੰਮ ਕਰੇਗਾ।