‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 22 ਉਮੀਦਵਾਰਾਂ ਦੀ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰ ਤੋਂ ਖੁਦ ਚੋਣ ਲੜਨਗੇ ਅਤੇ ਉਨ੍ਹਾਂ ਨੇ ਤਿੰਨ ਹੋਰ ਉਮੀਦਵਾਰਾਂ ਨੂੰ ਵੀ ਪਟਿਆਲਾ ਤੋਂ ਟਿਕਟ ਦਿੱਤੀ ਹੈ। ਪਟਿਆਲਾ ਦੀਆਂ ਬਾਕੀ ਤਿੰਨ ਸੀਟਾਂ ਵਿੱਚੋਂ ਪਟਿਆਲਾ ਦਿਹਾਤੀ ਹਲਕੇ ਤੋਂ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਸਮਾਣਾ ਹਲਕੇ ਤੋਂ ਸੁਰਿੰਦਰ ਸਿੰਘ ਖੇੜਕੀ ਤੇ ਸਨੌਰ ਹਲਕੇ ਤੋਂ ਭਰਤਇੰਦਰ ਸਿੰਘ ਚਹਿਲ ਦੇ ਬੇਟੇ ਬਿਕਰਮ ਇੰਦਰ ਸਿੰਘ ਚਹਿਲ ਨੂੰ ਟਿਕਟ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਨੇ 9 ਸੀਟਾਂ ਜੱਟ ਸਿੱਖ ਭਾਈਚਾਰੇ ਵਿੱਚੋਂ, 4 ਸੀਟਾਂ ਅਨੁਸੂਚਿਤ ਜਾਤੀਆਂ, 3 ਸੀਟਾਂ ਓਬੀਸੀ ਭਾਈਚਾਰੇ ਦੇ ਉਮੀਦਵਾਰਾਂ ਨੂੰ ਦਿੱਤੀਆਂ ਹਨ। ਕੈਪਟਨ ਨੇ ਤਿੰਨ ਸੀਟਾਂ ਹਿੰਦੂ (ਪੰਡਿਤ), ਦੋ ਸੀਟਾਂ ਹਿੰਦੂ (ਅਗਰਵਾਲ) ਅਤੇ ਇੱਕ ਸੀਟ ਮੁਸਲਿਮ ਔਰਤ ਨੂੰ ਦਿੱਤੀ ਹੈ।