Punjab

ਮੋਦੀ ਦੀ ਰੈਲੀ ‘ਚ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਕਈ ਸਿਆਸੀ ਨੇਤਾ ਸ਼ਾਮਿਲ ਹੋ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚ ਗਏ ਹਨ।