The Khalas Tv Blog Punjab ਪਟਿਆਲਾ ਤੋਂ ਚੋਣ ਲੜਨਗੇ ਕੈਪਟਨ
Punjab

ਪਟਿਆਲਾ ਤੋਂ ਚੋਣ ਲੜਨਗੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਮੈਂ ਪਟਿਆਲਾ ਤੋਂ ਹੀ ਚੋਣ ਲੜਾਂਗਾ। ਉਨ੍ਹਾਂ ਕਿਹਾ ਕਿ ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।

ਤੁਹਾਨੂੰ ਦੱਸ ਦਈਏ ਕਿ ਕੈਪਟਨ ਨੇ ਕਾਂਗਰਸ ਅਸਤੀਫ਼ਾ ਦੇਣ ਤੋਂ ਬਾਅਦ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ।

Exit mobile version