Punjab

ਕੈਪਟਨ ਨੇ ਕੀਤਾ ਵੱਡਾ ਐਲਾਨ, ਇੱਕ ਲੱਖ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵੱਡਾ ਐਲਾਨ ਕੀਤਾ ਹੈ। ਇੰਨਾਂ ਹੀ ਨਹੀਂ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਚੁੱਕੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਮੇਲੇ ਦੀ ਮੁਹਿੰਮ ਤਹਿਤ ਪਟਿਆਲਾ ‘ਚ ਸਮਾਪਤੀ ਕਰ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਸੂਬਾ ਸਰਕਾਰ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ 6ਵੇਂ ਰੁਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਉੱਤੇ ਐਲਾਨ ਕੀਤਾ ਹੈ। ਇਸ ਮੌਕੇ ਰਾਹੁਲ ਗਾਂਧੀ, ਸੁਨੀਲ ਜਾਖੜ ਤੇ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ। ਦੱਸਣਯੋਗ ਹੈ ਕਿ ਕੈਪਟਨ ਨੇ ਚੋਣ ਦੌਰਾਨ ਪੰਜਾਬ ਦੇ ਯੂਥ ਨਾਲ ਵਾਅਦਾ ਕੀਤਾ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ।