‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਦੇ ਲਈ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੋਂ ਬਾਅਦ ਹੁਣ ਖਹਿਰਾ ਧੜੇ ਦਾ ਵੀ ਸਾਥ ਮਿਲਿਆ ਹੈ। ਖਹਿਰਾ ਧੜੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕਰਨ ਦੇ ਲਈ ਹਾਮੀ ਭਰੀ ਹੈ। ਖੇਤੀ ਕਾਨੂੰਨਾਂ ‘ਤੇ 4 ਨਵੰਬਰ ਨੂੰ ਰਾਸ਼ਟਰਪਤੀ ਦੇ ਨਾਲ ਮੀਟਿੰਗ ਪ੍ਰਸਤਾਵਿਤ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਇਸ ਮੀਟਿੰਗ ਤੋਂ ਪਹਿਲਾਂ ਹੀ ਇਨਕਾਰ ਕਰ ਚੁੱਕੀ ਹੈ ਅਤੇ ਅਕਾਲੀ ਦਲ ਨੇ ਵੀ ਮੁਲਕਾਤ ਨਾ ਕਰਨ ਦੇ ਸੰਕੇਤ ਦਿੱਤੇ ਹਨ। ‘ਆਪ’ ਪਾਰਟੀ ਨੇ ਕੈਪਟਨ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮਿਲਣ ਦੀ ਮੰਗ ਰੱਖੀ ਹੈ।