Punjab

ਕੈਪਟਨ ਨੇ ਸ਼ੁਰੂ ਕੀਤਾ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਵਧਾਈ ਜਾ ਰਹੀ ਹੈ। ਕਰੋਨਾ ਟੈਸਟਿੰਗ ਲਈ ਪਿੰਡਾਂ ਵਿੱਚ ਫਰੰਟਲਾਈਨ ਸਿਹਤ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਹੈ ਕਿ ਪੰਜਾਬ ਕੋਲ ਕਰੋਨਾ ਵੈਕਸੀਨ ਦਾ ਸਟਾਕ ਬਹੁਤ ਘੱਟ ਹੈ। ਸਿੱਧੂ ਨੇ ਕਿਹਾ ਕਿ 25 ਲੱਖ ਟੈਸਟਿੰਗ ਕਿੱਟਾਂ ਮੰਗਵਾਈਆਂ ਗਈਆਂ ਹਨ।