‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫ਼ਤਰ ਵਿੱਚ ਅੱਜ ਤੋਂ ਕੰਮ ਸ਼ੁਰੂ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਅੱਜ ਸੈਕਟਰ-9 ਵਿੱਚ ਖੁਦ ਆਪਣੀ ਪਾਰਟੀ ਦੇ ਦਫਤਰ ਦਾ ਉਦਘਾਟਨ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਕੈਪਟਨ ਅਮਰਿੰਦਰ ਸਿੰਘ ਲਗਾਤਾਰ ਇਹ ਕਹਿੰਦੇ ਆ ਰਹੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਭਾਜਪਾ ਨਾਲ ਗਠਜੋੜ ਕਰਕੇ ਲੜਨਗੇ।
Comments are closed.