‘ਦ ਖ਼ਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤਿੰਨ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ , ਕੈਪਟਨ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਗਠਜੋੜ ਬਣਾ ਕੇ ਲੜੀਆਂ ਗਈਆਂ ਹਨ।
