‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜ਼ੇਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੱਲ ਮੁਲਾਕਾਤ ਕੀਤੀ ਸੀ। ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ , ਕੈਪਟਨ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਗਠਜੋੜ ਬਣਾ ਕੇ ਲੜੀਆਂ ਗਈਆਂ ਹਨ।