‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 7 ਨਵੇਂ ਉਮੀਦਵਾਰ ਐਲਾਨ ਦਿੱਤੇ ਗਏ ਹਨ। 27 ਜਨਵਰੀ ਨੂੰ ਕੈਪਟਨ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਚ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਖੁਦ ਪਟਿਆਲਾ ਤੋਂ ਚੋਣ ਲੜ ਰਹੇ ਹਨ। ਇਸ ਤੋਂ ਬਿਨਾ ਕੈਪਟਨ ਦੀ ਪਾਰਟੀ ਦੇ 6 ਉਮੀਦਵਾਰ ਬੀਜੇਪੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਾ ਚਾਹੁੰਦੇ ਹਨ।
