The Khalas Tv Blog Punjab ਪਲਾਜ਼ਮਾ ‘ਤੇ ਕੈਪਟਨ ਦਾ ਯੂ ਟਰਨ,ਆਪ ਪਾਰਟੀ ਦੇ ਵਿਰੋਧ ਨੂੰ ਮਿਲੀ ਸਫ਼ਲਤਾ
Punjab

ਪਲਾਜ਼ਮਾ ‘ਤੇ ਕੈਪਟਨ ਦਾ ਯੂ ਟਰਨ,ਆਪ ਪਾਰਟੀ ਦੇ ਵਿਰੋਧ ਨੂੰ ਮਿਲੀ ਸਫ਼ਲਤਾ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਦੇ ਪਲਾਜ਼ਮਾ ਵੇਚਣ ‘ਤੇ ਵਿਰੋਧ ਕਰਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥੈਰੇਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ।

ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਰੇਟ ਤੈਅ ਕੀਤੇ ਸੀ। ਇਸ ਮਗਰੋਂ ਪ੍ਰਾਈਵੇਟ ਹਸਪਤਾਲ ਪਲਾਜ਼ਮਾ ਵੇਚ ਰਹੇ ਸਨ। ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕਰਦਿਆਂ ਕੈਪਟਨ ਦੀ ਰਿਹਾਇਸ਼ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾਂ ਮੁਫਤ ਮੁਹੱਈਆ ਕਰਵਾਇਆ ਜਾਏਗਾ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਤੇ ਫਰੀਦਕੋਟ ਵਿੱਚ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਕਿ ਪਟਿਆਲਾ ਵਿੱਚ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਪਟਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਤੇ ਇਲਾਜ ਲਈ 10 ਬੈੱਡ ਸਥਾਪਤ ਕਰਨ ਹਿੱਤ ਢੁੱਕਵਾਂ ਪ੍ਰਸਤਾਵ ਤਿਆਰ ਕਰਕੇ ਭੇਜਿਆ ਜਾਵੇ।

Exit mobile version