The Khalas Tv Blog Punjab ਸਿੱਧੂ ਮੂਸੇਵਾਲਾ ਨੂੰ ਵਕੀਲਾਂ ਨੇ ਲਿਆ ਕੁੜਿਕੀ ‘ਚ
Punjab

ਸਿੱਧੂ ਮੂਸੇਵਾਲਾ ਨੂੰ ਵਕੀਲਾਂ ਨੇ ਲਿਆ ਕੁੜਿਕੀ ‘ਚ

‘ਦ ਖ਼ਾਲਸ ਬਿਊਰੋ : ਗਾਇਕ ਤੋਂ ਸਿਆ ਸਤਦਾਨ ਬਣੇ ਸਿੱਧੂ ਮੂਸੇਵਾਲਾਂ ਇਸ ਵਾਰ ਵਕੀਲਾਂ ਦਾ ਕੁੜਿਕੀ ਵਿੱਚ ਫਸ ਗਏ ਹਨ। ਵਕੀਲ ਭਾਈਚਾਰੇ ਬਾਰੇ ਮਾੜੀ ਸ਼ਬਦਾਵਲੀ ਅਤੇ ਨੌਜਵਾਨਾਂ ਨੂੰ ਬੰ ਦੂਕ ਕਲਚਰ ਨੂੰ ਉਤਸ਼ਾਹਿਤ ਕਰਨਾ ਮਹਿੰਗਾ ਪੈਣ ਲੱਗਾ ਹੈ।  ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾ ਲਤ ਵਿੱਚ ਵਕੀਲਾਂ ਵੱਲੋਂ ਕੇ ਸ ਦਾਇਰ ਕੀਤਾ ਗਿਆ ਹੈ।

ਅਦਾਲਤ ਵਿੱਚ ਦਾਇਰ ਪਟੀਸ਼ਨ ਰਾਹੀ  ਵਕੀਲਾਂ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਵਿੱਚ ਉਸ ਨੇ ਵਕੀਲਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਅਜਿਹੇ ‘ਚ ਉਨ੍ਹਾਂ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦੀ ਨੀਅਤ ਦਾ ਪਤਾ ਲੱਗਦਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਅਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ।
ਪਟੀਸ਼ਨ  ਅਨੁਸਾਰ ਉਹ ਗੀਤ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰ ਗਿਆਂ ਵੱਲ ਲੁਭਾਉਂਦਾ ਹੈ। ਮੂਸੇਵਾਲਾ ‘ਤੇ ਬੰਦੂ ਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। ਗੀਤ ‘ਚ ਉਹ ਗਾ ਲੀ-ਗ ਲੋਚ ਦੀ ਸ਼ਬਦਾ ਵਲੀ ਦੀ ਵਰਤੋਂ ਖੁੱਲ ਕੇ ਕੀਤੀ ਗਈ ਹੈ।  ਮੂਸੇਵਾਲਾ ਦੇ ਖ਼ਿ ਲਾਫ਼ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ।

Exit mobile version