‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਖਿਲਾਫ ਮੁਹਾਲੀ ਦੇ ਮਟੌਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦੋਵਾਂ ਪਾਰਟੀਆਂ ਦੇ ਕਰੀਬ 200 ਵਰਕਰਾਂ ਸਮੇਤ 150 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ‘ਤੇ ਵੀ ਕੇਸ ਦਰਜ ਕੀਤੇ ਗਏ ਹਨ। ਕੈਪਟਨ ਨੇ ਡੀਜੀਪੀ ਨੂੰ ਕਾਰਵਾਈ ਕਰਨ ਲਈ ਚਿੱਠੀ ਲਿਖੀ ਸੀ।
6 ਜੂਨ ਨੂੰ ਆਮ ਆਦਮੀ ਪਾਰਟੀ ਅਤੇ 7 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਵੇਚ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ।