Punjab

ਅੰਮ੍ਰਿਤਪਾਲ ਸਿੰਘ ਸਮੇਤ 26 ਹੋਰਨਾਂ ਖਿਲਾਫ ਕੇਸ ਦਰਜ , ਵਜ੍ਹਾ ਜਾਣ ਕੋ ਹੋ ਜਾਵੋਗੇ ਹੈਰਾਨ

Case rate of kidnapping and beating against Amritpal Singh and 26 others

ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ( Amritpal Singh ) ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਵਾਰਸ ਪੰਜਾਬੀ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।

ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਬੁਰੀ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ । ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ 6 ਹੋਰਨਾਂ ਖਿਲਾਫ ਨਾਂ ਹੇਠ ਤੇ 20 ਦੇ ਕਰੀਬ ਹੋਰ ਅਣਪਛਾਤਿਆਂ ’ਤੇ ਕੇਸ ਦਰਜ ਕੀਤਾ ਹੈ।

ਵਰਿੰਦਰ ਅਨੁਸਾਰ ਅੰਮ੍ਰਿਤਪਾਲ ਉਸ ਨੂੰ ਵਾਰ-ਵਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ, ਭਾਈ ਤਲਵੜੇ ਅਤੇ ਬਾਬਾ ਬਖਸ਼ੀਸ਼ ਸਿੰਘ ਦਾ ਨਾਂ ਲੈ ਕੇ ਵੀਡੀਓ ਬਣਾਉਣ ਲਈ ਕਹਿ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਹੋਰ ਮਾਰਨਾ ਸ਼ੁਰੂ ਕਰ ਦਿੱਤਾ। 2:30 ਘੰਟੇ ਬਾਅਦ ਜਦੋਂ ਉਸ ਵਿੱਚ ਕੋਈ ਸਮਰੱਥਾ ਨਹੀਂ ਬਚੀ ਤਾਂ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਉਸ ਦੀ ਮੁਆਫ਼ੀ ਮੰਗਣ ਦੀ ਵੀਡੀਓ ਬਣਾ ਲਈ।

ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ

ਵਰਿੰਦਰ ਨੇ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਨੇ ਜਾਣ ਤੋਂ ਪਹਿਲਾਂ ਉਸ ਨੂੰ ਧਮਕੀਆਂ ਦਿੱਤੀਆਂ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਹੁਣ ਉਸ ਨੇ ਕਦੇ ਉਸ ਵਿਰੁੱਧ ਕੁਝ ਕਿਹਾ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰ ਦੇਵੇਗਾ।

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ।

ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇਸਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਵਿਰੁੱਧ ਕੇਸ ਦਰਜ ਹੋਇਆ ਸੀ।