‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਖ਼ਿਲਾਫ਼ ਕਥਿਤ ਨਫ਼ ਰਤ ਵਾਲੇ ਭਾਸ਼ਣ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਪੰਜਾਬ ਪੁਲਿਸ ਨੇ ਕਥਿਤ ‘ਨਫ਼ ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਮੁਸਤਫ਼ਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ‘ਤੇ ਕੁੱਝ ਦਿਨ ਪਹਿਲਾਂ ਮਾਲੇਰਕੋਟਲਾ ‘ਚ ਨਫ਼ ਰਤ ਭਰਿਆ ਭਾਸ਼ਨ ਦੇਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ ਭਾਈਚਾਰਿਆਂ ਵਿੱਚ ਨਫ਼ ਰਤ ਪੈਦਾ ਕਰਨ ਦਾ ਕੇਸ ਦਰਜ ਹੈ ਅਤੇ ਪੁਲਿਸ ਨੇ ਉਨ੍ਹਾਂ ‘ਤੇ ਧਾਰਾ 153-ਏ ਲਗਾ ਦਿੱਤੀ ਹੈ।
ਇਹ ਕੇਸ ਥਾਣਾ ਸਿਟੀ ਮਾਲੇਰਕੋਟਲਾ ਦੇ ਇੰਸਪੈਕਟਰ ਕਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਐੱਫਆਈਆਰ ਵਿੱਚ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਦਰਜ ਕੇਸ ਦਾ ਜ਼ਿਕਰ ਨਹੀਂ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਵੀਡੀਓ ਦਾ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਐੱਫਆਈਆਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁਸਤਫਾ ਨੇ ਇਸ ਨੂੰ ਪੂਰੀ ਤਰ੍ਹਾਂ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ,‘ਮੈਂ ਹਿੰਦੂਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ। ਮੈਂ ‘ਫਿਟਨੇ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸਦਾ ਅਰਥ ਹੈ ਕਾਨੂੰਨ ਤੋੜਨ ਵਾਲੇ। ਮੈਂ ਮੁਸਲਮਾਨਾਂ ਦੇ ਇੱਕ ਸਮੂਹ ਤੋਂ ਗੁੱਸੇ ਸੀ, ਜਿਸ ਨੇ ਮੇਰੇ ‘ਤੇ ਹਮ ਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੈਂ ਉਨ੍ਹਾਂ ਨੂੰ ਚਿਤਾਵਨੀ ਦੇ ਰਿਹਾ ਸੀ, ਹਿੰਦੂਆਂ ਨੂੰ ਨਹੀਂ