The Khalas Tv Blog Punjab ਪੰਜਾਬ ਪੁਲਿਸ ਤੇ ਲੱਗੇ ਪਤਰਕਾਰਾਂ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ,ਮਾਮਲਾ ਦਰਜ
Punjab

ਪੰਜਾਬ ਪੁਲਿਸ ਤੇ ਲੱਗੇ ਪਤਰਕਾਰਾਂ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ,ਮਾਮਲਾ ਦਰਜ

‘ਦ ਖਾਲਸ ਬਿਊਰੋ:ਦਿੱਲੀ ਪੁਲਿਸ ਨੇ ਪੱਤਰਕਾਰ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਵਿੱਚ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਇਹ ਮਾਮਲਾ ਕਨਾਟ ਪਲੇਸ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਦਰਅਸਲ ਪੰਦਾਬ ਪੁਲਿਸ ਤੇ ਇਹ ਦੋਸ਼ ਹਨ ਕਿ 26 ਤਰੀਕ ਨੂੰ ਹੋਟਲ ਇੰਪੀਰੀਅਲ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਪੁਲਸ ਨੇ ਇਕ ਪੱਤਰਕਾਰ ਨਾਲ ਦੁਰਵਿਵਹਾਰ ਕੀਤਾ।
ਜਿਸ ਤੋਂ ਬਾਅਦ ਪੱਤਰਕਾਰ ਨੇ ਦਿੱਲੀ ਪੁਲਿਸ ਕਮਿਸ਼ਨਰ, ਦਿੱਲੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਜਲਦ ਹੀ ਪੰਜਾਬ ਪੁਲਿਸ ਦੇ ਪੁਲਿਸ ਮੁਲਾਜ਼ਮਾਂ ਤੋਂ ਪੁੱਛਗਿੱਛ ਕਰ ਸਕਦੀ ਹੈ।

Exit mobile version